18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਪ੍ਰਬੰਧਕ ਕਮੇਟੀ ਦਲੇਲਗੜ੍ਹ ਵਲੋਂ ਨੀਟ ਪ੍ਰੀਖਿਆ 'ਚ ਪੰਜਾਬ 'ਚੋਂ ਤੀਜਾ ਸਥਾਨ ਹਾਸਿਲ ਕਰਨ ਵਾਲੇ ਮੁਹੰਮਦ ਸ਼ਮੀਰ ਦਾ ਸਨਮਾਨ <br/>

ਅਜੀਤ ਡੈਸਕ 17-06-2025
ਮਲੇਰਕੋਟਲਾ, 16 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਹਲਕਾ ਅਮਰਗੜ੍ਹ ਦੇ ਪਿੰਡ ਦਲੇਲਗੜ੍ਹ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੀਟ ਪ੍ਰੀਖਿਆ 'ਚ ਪੰਜਾਬ 'ਚੋਂ ਅਹਿਮ ਸਥਾਨ ਹਾਸਿਲ ਕਰਨ ਵਾਲੇ ਪਿੰਡ ਦੇ ਨੌਜਵਾਨ ਮੁਹੰਮਦ ਸ਼ਮੀਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬੀਤੇ ਦਿਨੀਂ ਜਦ ਦੇਸ਼ ਅੰਦਰ ਨੀਟ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਹੋਇਆ ਤਾਂ ਜ਼ਿਲ੍ਹਾ ਮਲੇਰਕੋਟਲਾ ਦਾ ਪਿੰਡ ਦਲੇਲਗੜ੍ਹ ਸੁਰਖ਼ੀਆਂ ਵਿਚ ਆ ਗਿਆ | ਨੀਟ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ 'ਚ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਦਲੇਲਗੜ੍ਹ ਦੇ ਮੁਹੰਮਦ ਸ਼ਮੀਰ ਨੇ ਭਾਰਤ 'ਚੋਂ 33 ਵਾਂ ਅਤੇ ਪੰਜਾਬ ਦੇ ਲੜਕੇ-ਲੜਕੀਆਂ ਵਿਚੋਂ ਤੀਜਾ ਸਥਾਨ ਹਾਸਲ ਕਰ ਕੇ ਅਪਣੇ ਮਾਪਿਆਂ, ਅਧਿਆਪਕਾਂ ਤੋਂ ਬਾਅਦ ਜ਼ਿਲ੍ਹਾ ਮਲੇਰਕੋਟਲਾ ਦਾ ਨਾਂ ਪੂਰੀ ਦੁਨੀਆ ਅੰਦਰ ਰੌਸ਼ਨ ਕਰ ਦਿੱਤਾ | ਚੇਅਰਮੈਨ ਪ੍ਰਦੱਮਣ ਸਿੰਘ ਦਲੇਲਗੜ੍ਹ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਅੱਜ ਮੁਹੰਮਦ ਸ਼ਮੀਰ ਦਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੁਹੰਮਦ ਸ਼ਮੀਰ ਨੇ ਕਿਹਾ ਕਿ ਮੇਰੀ ਕਾਮਯਾਬੀ ਦਾ ਸਿਹਰਾ ਮੇਰੇ ਪਰਿਵਾਰ ਨੂੰ ਜਾਂਦਾ ਹੈ ਜਿਨ੍ਹਾਂ ਸ਼ੁਰੂ ਤੋਂ ਹੀ ਮੇਰੇ ਕੁਝ ਵੱਡਾ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਮੇਰਾ ਸਾਥ ਦਿੱਤਾ ਤੇ ਅੱਜ ਉਸ ਨੇ ਆਪਣੀ ਡਾਕਟਰੀ ਦੇ ਸੁਪਨੇ ਦੇ ਪਹਿਲੇ ਪੜਾਅ ਨੂੰ ਪੂਰਾ ਕਰਦਿਆਂ ਨੀਟ ਦੀ ਪ੍ਰੀਖਿਆ 'ਚ ਦੇਸ਼ ਭਰ 'ਚੋਂ 33 ਵਾਂ ਤੇ ਪੰਜਾਬ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਸੁਚੇਤ ਸਿੰਘ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਕਮੇਟੀ ਮੈਂਬਰ ਗੁਰਦੀਪ ਸਿੰਘ ਜਰਨਲ ਸਕੱਤਰ, ਮੁਹੰਮਦ ਸਾਬਰ, ਅਬਦੁਲ ਹਮੀਦ, ਖਲੀਲ ਭੱਠੇ ਵਾਲਾ, ਮੁਹੰਮਦ ਅਖਤਰ, ਗਫੂਰ ਮੁਹੰਮਦ, ਬਾਬਾ ਨਵਦੀਪ ਸਿੰਘ ਅਤੇ ਸਲਾਮਦੀਨ ਸਣੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਅਗਰਵਾਲ ਪੀਰਖਾਨਾ ਟਰੱਸਟ ਵਲੋਂ ਸਾਲਾਨਾ ਦੀਵਾਨ 19 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।