18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 17-06-2025
ਲੌਂਗੋਵਾਲ, 16 ਜੂਨ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੇ ਬੀ.ਏ ਭਾਗ ਸਮੈਸਟਰ ਪੰਜਵਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗਏ ਐਲਾਨੇ ਇਸ ਨਤੀਜੇ ਵਿਚ ਸੁਖਪਾਲ ਕੌਰ ਨੇ 80% ਅੰਕਾਂ ਨਾਲ ਪਹਿਲਾ ਸਥਾਨ, ਬਲਜੀਤ ਕੌਰ ਨੇ 79% ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 77% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਦਾ ਚੰਗੇ ਅੰਕਾਂ ਨਾਲ ਸੌ ਪ੍ਰਤੀਸ਼ਤ ਨਤੀਜਾ ਰਿਹਾ | ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ-ਆਪ ਆਗੂ <br/> ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਦਲੇਲਗੜ੍ਹ ਵਲੋਂ ਨੀਟ ਪ੍ਰੀਖਿਆ 'ਚ ਪੰਜਾਬ 'ਚੋਂ ਤੀਜਾ ਸਥਾਨ ਹਾਸਿਲ ਕਰਨ ਵਾਲੇ ਮੁਹੰਮਦ ਸ਼ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।