ਦਿੜ੍ਹਬਾ ਮੰਡੀ, 16 ਜੂਨ (ਜਸਵੀਰ ਸਿੰਘ ਅÏਜਲਾ) - ਲੁਧਿਆਣਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੋਵੇਗੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਸੈਕਟਰੀ ਅਜੇ ਬਾਂਸਲ ਸੈਂਟੀ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਅਤੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਕਲੇਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਦਿੜ੍ਹਬਾ ਦੇ ਵਿਧਾਇਕ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਮੁੱਚੀ ਲੀਡਰਸ਼ਿਪ ਦੀ ਸਖ਼ਤ ਮਿਹਨਤ ਤੇ ਵਿਕਾਸ ਕਾਰਜ ਕਰ ਕੇ ਜਿੱਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਲਈ ਲੁਧਿਆਣੇ ਪਹੁੰਚੇ ਹਨ, ਉਸ ਸਮੇਂ ਆਮ ਆਦਮੀ ਪਾਰਟੀ ਦੇ ਲੁਧਿਆਣਾ ਚੋਣ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਦੀ ਜਿੱਤ ਯਕੀਨੀ ਬਣ ਗਈ ਹੈ |