24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਸੀ.ਟੀ.ਯੂ. ਪੰਜਾਬ ਦਾ ਵਫ਼ਦ ਕੈਬਨਿਟ ਸਬ ਕਮੇਟੀ ਨੂੰ ਮਿਲਿਆ <br/>

ਅਜੀਤ ਡੈਸਕ 18-06-2025
ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਸਰਬਜੀਤ ਸਿੰਘ ਧਾਲੀਵਾਲ)-ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਸੀਟੀ ਯੂ ਦੇ ਸੂਬਾ ਪ੍ਰਧਾਨ ਦੇਵ ਰਾਜ ਵਰਮਾ, ਸਕੱਤਰ ਕਾ. ਨੱਥਾ ਸਿੰਘ,ਕਾਮਰੇਡ ਸਰਬਜੀਤ ਸਿੰਘ ਵੜੈਚ, ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਬੀਬੀ ਜਸਮੇਲ ਕੌਰ, ਕਾਮਰੇਡ ਮੱਖਣ ਸਿੰਘ ਜਖੇਪਲ ਆਦਿ ਆਗੂਆਂ ਦੇ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ ਕਮੇਟੀ ਨਾਲ ਮੁਲਾਕਾਤ ਕੀਤੀ | ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮਸਲੇ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਛੇਤੀ ਹੀ ਮਿੱਡ ਡੇ ਮੀਲ ਵਰਕਰਾਂ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇਗਾ | ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਾ. ਸਰਬਜੀਤ ਸਿੰਘ ਵੜੈਚ ਨੇ ਦੱਸਿਆ ਕਿ ਵਫ਼ਦ ਨੇ ਕੈਬਨਿਟ ਸਬ ਕਮੇਟੀ ਕੋਲ ਮੰਗ ਰੱਖੀ ਕਿ ਮਿੱਡ ਡੇ ਮੀਲ ਵਰਕਰਾਂ ਦੀ ਘੱਟੋ ਘੱਟ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਲਾਗੂ ਕੀਤੀ ਜਾਵੇ, ਮੌਤ ਹੋਣ 'ਤੇ ਪਰਿਵਾਰ ਦੇ ਮੈਂਬਰ ਨੂੰ ਪਹਿਲ ਦਿੱਤੀ ਜਾਵੇ, ਮੈਡੀਕਲ ਤੇ ਇਤਫ਼ਾਕੀਆ ਛੁੱਟੀਆਂ ਨੂੰ ਅਮਲ ਵਿਚ ਲਿਆਂਦਾ ਜਾਵੇ | ਇਸ ਮੌਕੇ ਸਿੱਖਿਆ ਸਕੱਤਰ ਮੈਡਮ ਅਨਿੰਦਿੱਤਾ ਮਿੱਤਰਾ ਵਲੋਂ ਜਥੇਬੰਦੀ ਨੂੰ 20 ਜੂਨ ਨੂੰ ਸਕੱਤਰੇਤ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਜਿਸ ਵਿਚ ਮੰਗ ਪੱਤਰ 'ਚ ਦਰਜ਼ ਮੰਗਾ 'ਤੇ ਚਰਚਾ ਕੀਤੀ ਜਾਵੇਗੀ |

ਪਿਛਲੀ ਖ਼ਬਰ -ਮਾਮਲਾ ਟਾਕੀ ਤੋੜ ਕੇ ਦੁਕਾਨ ਵਿਚ ਚੋਰੀ ਦਾ- ਪੰਜ ਦਿਨ ਬੀਤਣ ਦੇ ਬਾਵਜੂਦ ਵੀ ਪੁਲਿਸ ਨੇ ਮੌਕਾ ਦੇਖਣ ਜਾਣਾ ਜ਼ਰੂਰੀ ਨਹ... ਅਗਲੀ ਖ਼ਬਰ ਹਾਈ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪੇਂਟਿੰਗ ਅਤੇ ਪ੍ਰਸ਼ਨ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।