24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਭੱਠੇ ਵਾਲਿਆਂ ਲਈ ਪਰਾਲ਼ੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਇੱਟਾਂ ਬਣਾਉਣ ਲਈ ਵਰਤਣਾ ਹੋਵੇਗਾ ਲਾਜ਼ਮੀ-ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ <br/>

ਅਜੀਤ ਡੈਸਕ 18-06-2025
ਮਲੇਰਕੋਟਲਾ, 17 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਅੰਦਰ ਝੋਨੇ ਪਰਾਲੀ ਦੇ ਅਹਿਮ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬਾ ਸਰਕਾਰ ਦੀਆਂ ਸਾਰਥਿਕ ਕੋਸ਼ਿਸ਼ਾਂ ਦੇ ਚੱਲਦਿਆਂ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਹੁਣ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਵਰਤਣ ਨੂੰ ਯਕੀਨੀ ਬਣਾਉਣਗੇ | ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਭੱਠਾ ਮਾਲਕਾਂ ਨੂੰ ਅਪੀਲ ਕਰਦਿਆਂ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੰਜ. ਗੁਨਵੀਤ ਸੇਠੀ ਨੇ ਕਿਹਾ ਕਿ ਇਹ ਨਿਯਮ ਪੰਜਾਬ ਵਿਚ ਲਾਗੂ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਪਰਾਲੀ ਨੂੰ ਕਮਾਈ ਦਾ ਸਾਧਨ ਬਣਾਇਆ ਜਾ ਸਕੇ | ਕਿਸਾਨਾਂ ਨੂੰ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਸਰਕਾਰ ਵਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣ | ਪੰਜਾਬ ਸਰਕਾਰ ਦੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਤੇ ਵਾਤਾਵਰਨ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਪੈਲੇਟਸ ਬਣਾਉਣ (ਪਰਾਲੀ ਦੀਆਂ ਗਿੱਟੀਆਂ) ਦਾ ਯੂਨਿਟ ਸਥਾਪਿਤ ਕਰਨ ਵਾਸਤੇ ਸਹਾਇਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਕੇਂਦਰ / ਰਾਜ ਸਰਕਾਰ ਦੁਆਰਾ ਬਣਾਈਆਂ ਨੀਤੀਆਂ ਦੇ ਅਨੁਸਾਰ ਪੰਜਾਬ 'ਚ ਪਰਾਲੀ ਦੀਆਂ ਗਿੱਟੀਆਂ ਦੀ ਸਲਾਨਾਂ ਮੰਗ 10 ਲੱਖ ਟਨ ਅਨੁਮਾਨੀ ਗਈ ਹੈ | ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗਿੱਟੀਆਂ ਦਾ ਯੂਨਿਟ ਸਥਾਪਿਤ ਕਰਨ ਵਾਸਤੇ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ | ਇਸ ਵਿਚ ਨਾਨ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਲਈ 1 ਈ.ਪੀ.ਐੱਚ. ਪਲਾਂਟ ਲਈ 28 ਲੱਖ ਤੇ 5 ਟੀ.ਪੀ.ਐੱਚ. ਪਲਾਂਟ ਲਈ 70 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਵਿਚ 1 ਟੀ.ਪੀ.ਐੱਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐੱਚ ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਮਾਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ 2 ਵਾਹਨਾਂ ਦੀ ਟੱਕਰ 'ਚ 1 ਵਿਅਕਤੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਧੋਖਾਧੜੀ ਅਤੇ ਜਾਲ੍ਹਸਾਜ਼ੀ ਦੇ ਮਾਮਲੇ 'ਚੋਂ ਇੱਕ ਵਿਅਕਤੀ ਬਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।