24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਾਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ 2 ਵਾਹਨਾਂ ਦੀ ਟੱਕਰ 'ਚ 1 ਵਿਅਕਤੀ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 18-06-2025
ਮਲੇਰਕੋਟਲਾ, 17 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਅੱਜ ਸਵੇਰੇ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ ਪਿੱਕਅੱਪ ਅਤੇ ਕਾਰ ਦੇ ਆਪਸ ਵਿਚ ਟਕਰਾਉਣ ਨਾਲ 1 ਵਿਅਕਤੀ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਕਾਰ ਗਰੇਵਾਲ ਚੌਂਕ ਵਾਲੇ ਪਾਸੇ ਤੋਂ ਲੁਧਿਆਣਾ ਵੱਲ ਨੂੰ ਜਾ ਰਹੀ ਸੀ ਤਾਂ ਮੁੱਖ ਸੜਕ 'ਤੇ ਜਰਗ ਚੌਂਕ ਨੇੜੇ ਬਣੇ ਹੋਏ ਪੁਲ ਉੱਤੇ ਜਾ ਕੇ ਕਾਰ ਤੇ ਲੁਧਿਆਣੇ ਵਾਲੇ ਪਾਸੇ ਤੋਂ ਆ ਰਹੀ ਪਿਕਅੱਪ ਦੇ ਆਪਸ ਵਿਚ ਟਕਰਾਉਣ ਦੇ ਕਾਰਨ ਕਾਰ 'ਚ ਸਵਾਰ 1 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਮਲੇਰਕੋਟਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਕਾਰ ਸਵਾਰ ਵਿਅਕਤੀ ਧੂਰੀ ਨੇੜਲੇ ਪਿੰਡ ਦੇ ਅਤੇ ਪਿਕਅੱਪ ਰਾਜਸਥਾਨ ਦੀ ਦੱਸੀ ਜਾ ਰਹੀ ਹੈ | ਹਾਦਸਾ ਇਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ ਤੇ ਬੁਰੀ ਤਰ੍ਹਾਂ ਨੁਕਸਾਨੀ ਗਈ | ਮਲੇਰਕੋਟਲਾ ਪੁਲਿਸ ਵਲੋਂ ਮੌਕੇ 'ਤੇ ਜਾ ਕੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਦਿਆਂ ਅਗਲੀ ਕਾਰਵਾਈ ਕੀਤੀ ਜਾ ਰਹੀ ਸੀ |

ਪਿਛਲੀ ਖ਼ਬਰ ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ-ਸੰਦੀਪ ਰਿਸ਼ੀ ਅਗਲੀ ਖ਼ਬਰ ਭੱਠੇ ਵਾਲਿਆਂ ਲਈ ਪਰਾਲ਼ੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਇੱਟਾਂ ਬਣਾਉਣ ਲਈ ਵਰਤਣਾ ਹੋਵੇਗਾ ਲਾਜ਼ਮੀ-ਐਕਸੀਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।