24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ-ਸੰਦੀਪ ਰਿਸ਼ੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ | ਤਸਵੀਰ: ਮੁਕੇਸ਼ ਕੁਮਾਰ <br/> 18-06-2025
ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ)-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਵਿਚਲੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ 'ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣਾ, ਪਿੰਡਾਂ ਤੇ ਸ਼ਹਿਰਾਂ ਦੀ ਦਿੱਖ ਨੂੰ ਸੁਧਾਰਨ ਨਾਲ ਸਬੰਧਿਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਵੀ ਆਖਿਆ | ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ, ਐੱਸ.ਡੀ.ਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸ.ਡੀ.ਐਮ. ਲਹਿਰਾ ਸੂਬਾ ਸਿੰਘ, ਐੱਸ.ਡੀ.ਐਮ ਧੂਰੀ ਰਿਸ਼ਬ ਬਾਂਸਲ, ਐੱਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਮਿਡਟਾਊਨ ਵਲੋਂ ਰੋਟਰੀ ਫਾਊਾਡੇਸ਼ਨ ਨੂੰ 50 ਹਜ਼ਾਰ ਦਾ ਚੈੱਕ ਭੇਟ <br/> ਅਗਲੀ ਖ਼ਬਰ ਮਾਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ 2 ਵਾਹਨਾਂ ਦੀ ਟੱਕਰ 'ਚ 1 ਵਿਅਕਤੀ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।