ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਸਰਬਜੀਤ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਯੂਥਵਿੰਗ ਦੇ ਜ਼ਿਲ੍ਹਾ ਇੰਚਾਰਜ ਹਰਪਾਲ ਸਿੰਘ ਖਡਿਆਲ ਨੇ ਕਿਹਾ ਹੈ ਕਿ ਰਾਜਿੰਦਰ ਦੀਪਾ ਦਾ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਜਾਣ ਨਾਲ ਕੋਈ ਫ਼ਰਕ ਨਹੀਂ ਪਵੇਗਾ, ਉਨ੍ਹਾਂ ਕਿਹਾ ਕਿ ਰਾਜਿੰਦਰ ਦੀਪਾ ਨੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਰਹਿੰਦੇ ਹੋਏ ਵੀ ਅਕਾਲੀ ਵਰਕਰਾਂ ਨੂੰ ਕਦੇ ਜ਼ਿਆਦਾ ਤਵੱਜੋ ਨਹੀਂ ਦਿੱਤੀ | ਅਣਗੌਲਿਆ ਹੋਣ ਕਾਰਨ ਪਾਰਟੀ ਵਰਕਰ ਰਾਜਿੰਦਰ ਦੀਪਾ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹੀ ਚੱਲ ਰਹੇ ਸਨ | ਉਨ੍ਹਾਂ ਕਿਹਾ ਕਿ ਰਾਜਿੰਦਰ ਦੀਪਾ ਇੱਕਲੇ ਤੋਰ 'ਤੇ ਹੀ ਕਾਂਗਰਸ ਵਿੱਚ ਗਏ ਹਨ ਅਤੇ ਉਨ੍ਹਾਂ ਨਾਲ ਸ਼ੋ੍ਰਮਣੀ ਅਕਾਲੀ ਦਲ ਦਾ ਕੋਈ ਵੀ ਵਰਕਰ, ਯੂਥ ਆਗੂ, ਸਰਕਲ ਪ੍ਰਧਾਨ ਜਾ ਕੋਈ ਜਥੇਦਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਨਹੀਂ ਹੋਇਆ, ਇਸ ਲਈ ਰਾਜਿੰਦਰ ਦੀਪਾ ਦਾ ਸ਼ੋ੍ਰਮਣੀ ਅਕਾਲੀ ਦਲ ਛੱਡ ਕਾਂਗਰਸ ਵਿਚ ਜਾਣ ਨਾਲ ਕੋਈ ਫ਼ਰਕ ਨਹੀਂ ਪੋਣ ਲੱਗਿਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ 'ਚ ਬਹੁਤ ਵੱਡੇ ਆਧਾਰ ਵਾਲੀ ਪਾਰਟੀ ਹੈ, ਜਦੋਂ ਕਿ ਰਾਜਿੰਦਰ ਦੀਪਾ ਵਲੋਂ ਵਾਰ-ਵਾਰ ਪਾਰਟੀਆਂ ਬਦਲਣ ਕਾਰਨ ਲੋਕਾਂ ਵਿਚ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਪ੍ਰਸ਼ਨ-ਚਿੰਨ੍ਹ ਲੱਗ ਗਿਆ ਹੈ |