01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੇਂਦਰੀ ਸਕੀਮਾਂ ਤਹਿਤ ਦਿੜ੍ਹਬਾ 'ਚ ਕੈਂਪ ਅੱਜ- ਖਹਿਰਾ <br/>

ਅਜੀਤ ਡੈਸਕ 19-06-2025
ਸੁਨਾਮ ਊਧਮ ਸਿੰਘ ਵਾਲਾ, 18 ਜੂਨ (ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖਹਿਰਾ ਨੇ ਉਨ੍ਹਾਂ ਨੂੰ ਦਿੜ੍ਹਬਾ ਕੈਂਪ ਦਾ ਇੰਚਾਰਜ ਬਣਾਉਣ 'ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸੰਗਠਨ ਮੰਤਰੋਈ ਸ੍ਰੀ ਨਿਵਾਸਲੂ, ਜਨਰਲ ਸਕੱਤਰ ਅਨਿਲ ਸਰੀਨ, ਦਿਆਲ ਸਿੰਘ ਸੋਢੀ ਅਤੇ ਸੀਨੀਅਰ ਭਾਜਪਾ ਆਗੂ ਅਰਵਿੰਦ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ 19 ਜੂਨ ਨੂੰ ਦਿੜ੍ਹਬਾ ਵਿਖੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾ ਜਿਵੇਂ ਕਿ ਆਯੁਸ਼ਮਾਨ ਕਾਰਡ, ਕਿਸਾਨ ਸਨਮਾਨ ਨਿਧੀ, ਆਵਾਸ ਯੋਜਨਾ ਈਸ਼ਰਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪੈਨਸ਼ਨਾਂ (ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ) ਆਦਿ ਪ੍ਰਧਾਨ ਮੰਤਰੀ ਸੂਰਯਾ ਘਰ ਮੁਫ਼ਤ ਬਿਜਲੀ ਯੋਜਨਾ, ਟੂਲ ਕਿੱਟ ਵੰਡ ਪ੍ਰੋਗਰਾਮ ਤਹਿਤ ਇਹ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਅਜਿਹੇ ਕੈਂਪ ਹਰ ਵਿਧਾਨ ਸਭਾ ਹਲਕਿਆਂ 'ਚ ਲਗਾਏ ਜਾਣਗੇ | ਰਿਸ਼ੀਪਾਲ ਖਹਿਰਾ ਨੇ ਦਿੜ੍ਹਬਾ ਹਲਕਾ ਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਤੂਫ਼ਾਨ ਨਾਲ ਟੁੱਟੇ ਬਿਜਲੀ ਦੇ ਖੰਭਿਆਂ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ <br/> ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਪਾਸ ਕਰਨਾ ਸਿੱਖਿਆ ਕ੍ਰਾਂਤੀ ਦਾ ਸੂਚਕ- ਈਲਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।