ਧੂਰੀ, 18 ਜੂਨ (ਲਖਵੀਰ ਸਿੰਘ ਧਾਂਦਰਾ) - ਸਨਾਤਨ ਧਰਮ ਆਸ਼ਰਮ ਧੂਰੀ ਵਿਚ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਧੂਰੀ ਦੇ ਬਲਾਕ ਪ੍ਰਧਾਨ, ਹਲਕਾ ਕੋਆਰਡੀਨੇਟਰ ਗੁਰਮੇਲ ਸਿੰਘ ਮੋੜ, ਹੋਰ ਅਹੁਦੇਦਾਰ ਅਤੇ ਵਰਕਰ ਸਹਿਬਾਨ ਦੀ ਮੀਟਿੰਗ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਸ਼ੁਭੀ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਹਲਕਾ ਧੂਰੀ ਤੋਂ ਕਾਂਗਰਸ ਦੇ ਨਵੇਂ ਲਗਾਏ ਕੋਆਰਡੀਨੇਟਰ ਸ. ਗੁਰਮੇਲ ਸਿੰਘ ਮੌੜ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੀਟਿੰਗ ਵਿਚ ਸ਼ੁਭਮ ਸ਼ਰਮਾ ਸ਼ੁਭੀ ਨੇ ਕਾਂਗਰਸ ਦੇ ਅਹੁਦੇਦਾਰ ਨਾਲ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਅਹਿਮ ਫ਼ੈਸਲੇ ਵੀ ਲਏ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਇੰਨੀਆਂ ਜ਼ਿਆਦਾ ਸੀਟਾਂ 'ਤੇ ਜਿਤਾ ਕੇ ਆਮ ਆਦਮੀ ਦੀ ਸਰਕਾਰ ਬਣਾਈ ਸੀ, ਉਹ ਉਸ ਉੱਪਰ ਉਹ ਖਰੇ ਨਹੀਂ ਉਤਰ ਸਕੇ | ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਮੇਲ ਸਿੰਘ ਮੋੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਰਿਆਂ ਨੂੰ ਮਿਲਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ | ਇਸ ਮੀਟਿੰਗ ਵਿਚ ਦਿਹਾਤੀ ਬਲਾਕ ਪ੍ਰਧਾਨ ਲਖਵੀਰ ਸਿੰਘ ਬਮਾਲ, ਸ਼ਹਿਰੀ ਬਲਾਕ ਪ੍ਰਧਾਨ ਸਤੀਸ਼ ਜਿੰਦਲ, ਕਾਂਗਰਸੀ ਆਗੂ ਅਮਿ੍ਤ ਬਰਾੜ ਕਾਂਝਲਾ, ਦਰਸ਼ਨ ਕੁਮਾਰ ਖੁਰਮੀ ਅਤੇ ਸੈਂਕੜਿਆਂ ਦੀ ਤਾਦਾਦ ਵਿਚ ਬਲਾਕ ਕਾਂਗਰਸ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ |