ਮਲੇਰਕੋਟਲਾ, 18 ਜੂਨ (ਪਾਰਸ ਜੈਨ, ਹਨੀਫ਼ ਥਿੰਦ) - ਬੀਤੇ ਕੱਲ੍ਹ ਜਥੇਦਾਰ ਗੁਰਜੀਵਨ ਸਿੰਘ ਸਰੌਦ ਤੇ ਪੱਤਰਕਾਰ ਮਨਜਿੰਦਰ ਸਿੰਘ ਸਰੌਦ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਮੀ ਜੀ ਅਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਸਾਬਕਾ ਮੀਤ ਪ੍ਰਧਾਨ, ਪੰਚਾਇਤ ਮੈਂਬਰ ਜਸਪਾਲ ਸਿੰਘ ਰੰਗੀ ਦੇ ਧਰਮ ਪਤਨੀ ਬੀਬੀ ਚਰਨਜੀਤ ਕੌਰ (58) ਸਦਾ ਲਈ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ ਮਾਮੀ ਜੀ ਚਰਨਜੀਤ ਕੌਰ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਿਆ | ਗੰਭੀਰ ਬਿਮਾਰੀ ਦੇ ਚੱਲਦਿਆਂ ਉਨ੍ਹਾਂ ਦਾ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਹਸਪਤਾਲਾਂ ਤੋਂ ਇਲਾਜ ਕਰਵਾਉਣ ਦੇ ਬਾਵਜੂਦ ਬੀਤੇ ਕੱਲ੍ਹ ਦਿਹਾਂਤ ਹੋ ਗਿਆ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਸੈਂਕੜੇ ਸੇਜ਼ਲ ਅੱਖਾਂ ਨਾਲ ਪਿੰਡ ਸਰੌਦ ਦੇ ਸ਼ਮਸ਼ਾਨਘਾਟ ਅੰਦਰ ਕੀਤਾ ਗਿਆ | ਬੀਬੀ ਚਰਨਜੀਤ ਕੌਰ ਦੇ ਵਿਛੋੜੇ 'ਤੇ ਸਰੌਦ ਪਰਿਵਾਰ ਦੇ ਨਾਲ ਕਈ ਆਗੂਆਂ ਨੇ ਦੁੱਖ