31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੰਜਾਬੀ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ- ਪੂਨੀਆ <br/>

ਅਜੀਤ ਡੈਸਕ 19-06-2025
ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਮੁਹਾਲੀ ਭਾਜਪਾ ਦੇ ਸ਼ਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਜਿੱਤ ਕੇ ਭਾਜਪਾ ਨਵਾਂ ਇਤਿਹਾਸ ਰਚਣ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਨੇ ਆਪਣੇ ਸਾਢੇ ਤਿੰਨ ਸਾਲਾਂ ਦੌਰਾਨ ਪੰਜਾਬ ਦਾ ਨੁਕਸਾਨ ਕਰਕੇ ਰੱਖ ਦਿੱਤਾ ਹੈ ਅਤੇ ਅੱਜ ਹਾਲਾਤ ਇਹ ਹਨ ਕਿ ਰਾਜ ਦਾ ਹਰ ਵਰਗ ਸੜਕਾਂ 'ਤੇ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੈ | ਪੂਨੀਆ ਜੋ ਕਿ ਲੁਧਿਆਣਾ ਤੋਂ ਚੋਣ ਪ੍ਰਚਾਰ ਕਰਨ ਉਪਰੰਤ ਬੀਤੇ ਦਿਨੀਂ ਸੰਗਰੂਰ ਪਰਤੇ ਸਨ, ਨੇ ਕਿਹਾ ਕਿ ਅੱਜ ਰਾਜ ਦੇ ਲੋਕ ਬਦਲਾਅ ਚਾਹੁੰਦੇ ਹਨ | ਆਪ ਪਾਰਟੀ ਨੂੰ ਲੋਕ ਇਕ ਮੌਕਾ ਦੇ ਕੇ ਪਛਤਾ ਰਹੇ ਹਨ, ਜਦ ਕਿ ਕਾਂਗਰਸ ਅਤੇ ਅਕਾਲੀ ਦਲ ਤੋਂ ਲੋਕਾਂ ਦਾ ਪਹਿਲਾ ਹੀ ਮੋਹ ਭੰਗ ਹੋ ਚੁੱਕਿਆ ਹੈ | ਅਜਿਹੇ ਹਾਲਤਾਂ ਵਿਚ ਹੁਣ ਭਾਜਪਾ ਹੀ ਪੰਜਾਬੀਆਂ ਲਈ ਇਕ ਆਸ ਦੀ ਕਿਰਨ ਹੈ | ਇਸ ਮੌਕੇ ਸੀਨੀਅਰ ਆਗੂ ਪਵਨ ਕੁਮਾਰ ਗਰਗ ਮੌਜੂਦ ਸਨ |

ਪਿਛਲੀ ਖ਼ਬਰ ਦ ਗਰੈਂਡ ਪ੍ਰੀ ਸਕੂਲ ਦੇ ਸਮਰ ਕੈਂਪ ਦੌਰਾਨ ਬੱਚਿਆਂ ਨੇ ਮਾਣਿਆ ਆਨੰਦ <br/> ਅਗਲੀ ਖ਼ਬਰ ਸਰੌਦ ਪਰਿਵਾਰ ਨੂੰ ਸਦਮਾ, ਮਾਮੀ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।