ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ ਗਿਆ | ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਚ ਬਣੀ ਲਾਇਬ੍ਰੇਰੀ, ਕਾਨਫ਼ਰੰਸ ਹਾਲ, ਇੰਟਰਵਿਊ ਰੂਮ ਅਤੇ ਹੋਰ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕੀਤਾ | ਉਨ੍ਹਾਂ ਲਾਇਬ੍ਰੇਰੀ ਵਿਚ ਵੱਖ-ਵੱਖ ਇਮਤਿਹਾਨਾਂ ਦੀ ਤਿਆਰੀ ਲਈ ਆਏ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਰੋਜ਼ਗਾਰ ਦਫ਼ਤਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਲਿਆ | ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਜਿੱਥੇ ਸਮੇਂ-ਸਮੇਂ 'ਤੇ ਨੌਜਵਾਨਾਂ ਨੂੰ ਇਮਤਿਹਾਨਾਂ ਦੇ ਲਿਖਤੀ ਪੇਪਰ ਦੀ ਤਿਆਰੀ ਕਰਵਾਈ ਜਾਂਦੀ ਹੈ ਉੱਥੇ ਪਲੇਸਮੈਂਟ ਕੈਂਪ ਲਾਉਣ ਤੋਂ ਇਲਾਵਾ ਨੌਜਵਾਨਾਂ ਦੀ ਕੈਰੀਅਰ ਕਾਊਾਸਲਿੰਗ ਵੀ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ. ਬਰਨਾਲਾ ਵਲੋਂ ਪ੍ਰਾਰਥੀਆਂ ਨੂੰ ਵੱਖ-ਵੱਖ ਥਾਈਾ ਕੈਂਪ ਲਗਾ ਕੇ ਮੁਫ਼ਤ ਇੰਟਰਨੈੱਟ ਸਰਵਿਸ, ਲਾਇਬ੍ਰੇਰੀ, ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ, ਸਵੈ-ਰੋਜ਼ਗਾਰ ਲਈ ਲੋਨ, ਹੁਨਰ ਵਿਕਾਸ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਸ੍ਰੀ ਸ਼ਿਵਾਂਸ਼ ਰਾਠੀ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਤੇ ਹੁਨਰ ਵਿਕਾਸ ਕੇਂਦਰ ਦਾ ਸਟਾਫ਼ ਹਾਜ਼ਰ ਸੀ |