30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗਤਕਾ ਕੋਚ ਭਾਈ ਛੀਨੀਵਾਲ ਅਤੇ ਹਾਕੀ ਕੋਚ ਅਰਸ਼ਦੀਪ ਅਰਸ਼ੀ ਦਾ ਸਨਮਾਨ ਭਲਕੇ- ਜੱਸੀ <br/>

ਅਜੀਤ ਡੈਸਕ 19-06-2025
ਮਹਿਲ ਕਲਾਂ, 18 ਜੂਨ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਸਲੱਮ ਸੇਵਾ ਮਿਸ਼ਨ (ਪੰਜਾਬ) ਵਲੋਂ ਝੁੱਗੀਆਂ 'ਚ ਰਹਿਣ ਵਾਲੇ ਗ਼ਰੀਬਾਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਉਣ ਅਤੇ ਲਗਾਤਾਰ 25 ਵਰਿ੍ਹਆਂ ਤੋਂ ਲੋੜਵੰਦਾਂ ਦੀ ਸੇਵਾ 'ਚ ਜੁਟੇ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ 'ਚ ਗਤਕਾ ਕੋਚ ਭਾਈ ਹਰਦੇਵ ਸਿੰਘ ਛੀਨੀਵਾਲ ਕਲਾਂ ਅਤੇ ਹਾਕੀ ਕੋਚ ਅਰਸ਼ਦੀਪ ਸਿੰਘ ਅਰਸ਼ੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ | ਜਾਣਕਾਰੀ ਅਨੁਸਾਰ 20 ਜੂਨ ਦੀ ਸ਼ਾਮ ਦੇ 4 ਵਜੇ ਪਿੰਡ ਛੀਨੀਵਾਲ ਕਲਾਂ ਦੇ ਖੇਡ ਗਰਾਊਾਡ ਵਿਚ ਹੋ ਰਹੇ ਇਸ ਸਮਾਗਮ 'ਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ, ਨਗਰ ਪੰਚਾਇਤ, ਮਨਰੇਗਾ ਮਜ਼ਦੂਰਾਂ ਤੋਂ ਇਲਾਵਾ ਵੱਡੀ ਗਿਣਤੀ ਖਿਡਾਰੀ ਸ਼ਿਰਕਤ ਕਰਨਗੇ | ਨਾਮਵਰ ਸਨਮਾਨਿਤ ਸ਼ਖ਼ਸੀਅਤਾਂ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਦੱਸਿਆ ਕਿ ਭਾਈ ਹਰਦੇਵ ਸਿੰਘ ਨੇ ਸਿੱਖ ਧਰਮ ਦੀ ਮਹਾਨ ਸ਼ਖ਼ਸੀਅਤ ਬਾਬਾ ਪ੍ਰਗਟ ਸਿੰਘ ਮਨੀਲਾ ਵਾਲਿਆਂ ਤੋਂ ਸਿੱਖਿਆ ਪ੍ਰਾਪਤ ਕਰਦਿਆਂ ਨੌਜਵਾਨ ਬੱਚਿਆਂ ਨੂੰ ਗਤਕੇ ਦੀ ਟਰੇਨਿੰਗ ਦਿੰਦੇ ਹੋਏ ਇਨ੍ਹਾਂ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਦੂਸਰੀ ਸਨਮਾਨਿਤ ਸ਼ਖ਼ਸੀਅਤ ਹਾਕੀ ਦੇ ਕੋਚ ਅਰਸ਼ਦੀਪ ਸਿੰਘ ਅਰਸ਼ੀ ਜਿਹੜੇ ਹਰ ਰੋਜ਼ 20 ਤੋਂ ਲੈ ਕੇ 25 ਤੱਕ ਬੱਚਿਆਂ ਨੂੰ ਹਾਕੀ ਖੇਡਣ ਦੀ ਟਰੇਨਿੰਗ ਦਿੰਦੇ ਹਨ | ਇਨ੍ਹਾਂ ਤੋਂ ਸਿੱਖਿਆ ਲੈ ਕੇ ਖਿਡਾਰੀ ਜ਼ਿਲ੍ਹਾ ਪੱਧਰ 'ਤੇ ਲਗਾਤਾਰ ਫ਼ਸਟ ਪੁਜ਼ੀਸ਼ਨਾਂ ਕਰ ਰਹੇ ਹਨ | ਇਹ ਖਿਡਾਰੀ ਕਈ ਵਾਰ ਸਟੇਟ ਅਤੇ ਨੈਸ਼ਨਲ ਪੱਧਰ 'ਤੇ ਮੱਲ੍ਹਾਂ ਵੀ ਮਾਰ ਚੁੱਕੇ ਹਨ | ਇਸ ਸਨਮਾਨ ਸਮਾਰੋਹ ਦੌਰਾਨ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਲਈ ਵਿਸ਼ੇਸ਼ ਵਿਚਾਰ ਚਰਚਾ ਵੀ ਕੀਤੀ ਜਾਵੇਗੀ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਬਿਜਾਈ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਤੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨ ਸਿਖਲਾਈ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।