30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਬਿਜਾਈ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 19-06-2025
ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਬਿਜਾਈ ਅਤੇ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਸਾਨਾਂ ਨੂੰ ਪੂਸਾ 44 ਅਤੇ ਹੋਰ ਲੰਬਾ ਸਮਾਂ ਲੈਣ ਵਾਲੀਆਂ ਹਾਈਬਿ੍ਡ ਕਿਸਮਾਂ ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਐਗਰੀ ਮਸ਼ੀਨਰੀ ਪੋਰਟਲ 'ਤੇ 30 ਜੂਨ ਤੋਂ ਪਹਿਲਾਂ ਰਜਿਸਟਰੇਸ਼ਨ ਕਰਨ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਅਤੇ ਹੋਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ | ਨਾਲ ਹੀ ਉਨ੍ਹਾਂ ਹਿਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਨਾ ਲਗਾਉਣ ਲਈ ਪ੍ਰੇਰਿਆ ਜਾਵੇ | ਇਸ ਲਈ ਪਿੰਡ ਪੱਧਰ ਉੱਤੇ ਕਮੇਟੀਆਂ ਬਣਾਈਆਂ ਗਈਆਂ ਹਨ ਜਿਸ ਵਿਚ ਕਿਸਾਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਿ੍ਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਸਿੱਧ ਬਾਬਾ ਰੌਲ ਦੇ ਸਥਾਨ 'ਤੇ ਸਾਲਾਨਾ ਮੇਲਾ ਕਰਵਾਇਆ <br/> ਅਗਲੀ ਖ਼ਬਰ ਗਤਕਾ ਕੋਚ ਭਾਈ ਛੀਨੀਵਾਲ ਅਤੇ ਹਾਕੀ ਕੋਚ ਅਰਸ਼ਦੀਪ ਅਰਸ਼ੀ ਦਾ ਸਨਮਾਨ ਭਲਕੇ- ਜੱਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।