08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅਮਰਗੜ੍ਹ ਦੇ ਮਾਨਵੀ ਪਿੰਡ 'ਚ ਪੈਟਰੋਲ ਪੰਪ 'ਤੇ ਦਿਨ-ਦਿਹਾੜੇ ਸਨਸਨੀਖ਼ੇਜ਼ ਲੁੱਟ

ਅਜੀਤ ਡੈਸਕ 20-06-2025

•ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੀ ਨੌਕ 'ਤੇ ਕਰਮਚਾਰੀ ਨੂੰ ਲੁੱਟਿਆ ਘਟਨਾ ਸੀ.ਸੀ.ਟੀ.ਵੀ 'ਚ ਕੈਦ
ਅਮਰਗੜ੍ਹ, 19 ਜੂਨ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੇੜਲੇ ਪਿੰਡ ਮਾਨਵੀ ਵਿਖੇ ਸਥਿਤ ਇੱਕ ਪੈਟਰੋਲ ਪੰਪ 'ਤੇ ਦਿਨ-ਦਿਹਾੜੇ ਦੁਪਹਿਰ ਦੇ ਸਮੇਂ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਸਨਸਨੀਖ਼ੇਜ਼ ਢੰਗ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਬੇਖ਼ੌਫ਼ ਘਟਨਾ ਨੇ ਸਥਾਨਕ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ, ਤਿੰਨੇ ਲੁਟੇਰੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਤੇਜ਼ ਰਫ਼ਤਾਰ ਨਾਲ ਪੈਟਰੋਲ ਪੰਪ 'ਤੇ ਪਹੁੰਚੇ | ਉਨ੍ਹਾਂ ਨੇ ਪੈਟਰੋਲ ਭਰਵਾਉਣ ਦਾ ਬਹਾਨਾ ਬਣਾ ਕੇ ਕਰਮਚਾਰੀ ਨੂੰ ਗੱਲਾਂ ਵਿਚ ਉਲਝਾਇਆ ਅਤੇ ਅਚਾਨਕ ਪਿੱਠ ਪਿੱਛੇ ਤੇਜ਼ਧਾਰ ਹਥਿਆਰ ਲਗਾ ਕੇ ਉਸ ਨੰੂ ਧਮਕਾਇਆ ਤੇ ਜੇਬ 'ਚੋਂ ਲੁਟੇਰਿਆਂ ਨੇ ਲਗਭਗ 2,000 ਰੁਪਏ ਦੀ ਨਕਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਇਹ ਸਾਰੀ ਵਾਰਦਾਤ ਪੈਟਰੋਲ ਪੰਪ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ | ਥਾਣਾ ਅਮਰਗੜ੍ਹ ਦੇ ਐੱਸ.ਐੱਚ.ਓ ਰਣਦੀਪ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਸੀ.ਸੀ.ਟੀ.ਵੀ ਫੁਟੇਜ ਨੂੰ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ, ਜਿਸ ਦੇ ਆਧਾਰ 'ਤੇ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੁਲਿਸ ਟੀਮ ਪੂਰੀ ਤਤਪਰਤਾ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਗਿ੍ਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ | ਇਸ ਘਟਨਾ ਨੇ ਸਥਾਨਕ ਵਪਾਰੀਆਂ ਅਤੇ ਨਿਵਾਸੀਆਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ | ਲੋਕ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕਰ ਰਹੇ ਹਨ |

ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤਣ ਦਾ ਦਾਅਵਾ ਅਗਲੀ ਖ਼ਬਰ ਅਮਰਗੜ੍ਹ 'ਚ ਦਿਨ-ਦਿਹਾੜੇ ਲੁੱਟ ਦੀ ਸਨਸਨੀਖ਼ੇਜ਼ ਵਾਰਦਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।