ਭਵਾਨੀਗੜ੍ਹ, 19 ਜੂਨ (ਰਣਧੀਰ ਸਿੰਘ ਫੱਗੂਵਾਲਾ)-ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਪਿੰਡ ਘਰਾਚੋਂ, ਝਨੇੜੀ, ਬਟਰਿਆਣਾ, ਕਾਕੜਾ, ਬਲਿਆਲ, ਕਪਿਆਲ ਆਦਿ ਕਾਫੀ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਬਸਪਾ ਦੇ ਆਗੂਆਂ ਅਤੇ ਵਰਕਰਾਂ ਨੂੰ 22 ਜੂਨ ਨੰੂ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਪਹੁੰਚਣ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਬਸਪਾ ਉੱਤਰ ਪ੍ਰਦੇਸ਼ ਦੀ ਤਰਜ਼ ਤੇ ਸਾਰੇ ਬੇਜ਼ਮੀਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਜਾਤੀ, ਬਿਨ੍ਹਾਂ ਕਿਸੇ ਧਰਮ ਬਿਨ੍ਹਾਂ ਭਿੰਨ ਭੇਦ ਦੇ 2027 ਵਿਚ ਸਰਕਾਰ ਬਣਾ ਕੇ ਜ਼ਮੀਨ ਦੇਵੇਗੀ | ਇਸ ਮੌਕੇ ਸੂਬੇਦਾਰ ਰਣਧੀਰ ਸਿੰਘ ਨਾਗਰਾ ਜ਼ਿਲ੍ਹਾ ਕੋਆਰਡੀਨੇਟਰ ਬਸਪਾ ਸੰਗਰੂਰ ਨੇ ਕਿਹਾ ਕਿ ਮਜ਼ਦੂਰਾਂ ਨੂੰ ਹੱਕ ਦਿਵਾਉਣ ਲਈ ਬਸਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 2027 ਵਿਚ ਬਸਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਦਰਸ਼ਨ ਸਿੰਘ ਨਦਾਮਪੁਰ ਹਲਕਾ ਪ੍ਰਧਾਨ ਸੰਗਰੂਰ, ਗੁਰਜੰਟ ਸਿੰਘ, ਜਸਵੀਰ ਸਿੰਘ, ਨੰਬਰਦਾਰ ਜੋਗਿੰਦਰ ਸਿੰਘ, ਹਰਜਿੰਦਰ ਸਿੰਘ, ਨਿਰਮਲ ਸਿੰਘ ਮੱਟੂ ਆਦਿ ਹਾਜ਼ਰ ਸਨ |