14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬੀ.ਕਾਮ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 20-06-2025
ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਸਮੈਸਟਰ ਪਹਿਲਾ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਹੈ ਕਿ ਕੋਮਲਪ੍ਰੀਤ ਕੌਰ ਪੁੱਤਰੀ ਨਾਇਬ ਸਿੰਘ ਹੰਬਲਵਾਸ ਜਖੇਪਲ ਨੇ ਐਸ.ਜੀ.ਪੀ.ਏ 8.08 ਗ੍ਰੇਡ ਪ੍ਰਾਪਤ ਕਰ ਕੇ ਪਹਿਲਾ, ਅਰਪਿਤਾ ਪੁੱਤਰੀ ਰਾਕੇਸ਼ ਕੁਮਾਰ ਲਹਿਰਾਗਾਗਾ ਨੇ ਐੱਸ.ਜੀ.ਪੀ.ਏ 7.69 ਗ੍ਰੇਡ ਪ੍ਰਾਪਤ ਕਰ ਕੇ ਦੂਸਰਾ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਜੱਗਾ ਸਿੰਘ ਜਖੇਪਲ ਨੇ ਐੱਸ.ਜੀ.ਪੀ.ਏ 7.65 ਗ੍ਰੇਡ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਰੋਹਿਤ ਵਾਲੀਆ, ਬੀ.ਕਾਮ ਵਿਭਾਗ ਦੇ ਮੁਖੀ ਰਜਤ ਸਿੰਗਲਾ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਧੂਰੀ ਦੇ ਪ੍ਰਸਿੱਧ ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆਪਾਲ ਸਵਰਗਵਾਸ ਅਗਲੀ ਖ਼ਬਰ ਨਹਿਰ 'ਚ ਪਾੜ ਪੈਣ ਕਾਰਨ ਝੋਨਾ ਤੇ ਹੋਰ ਫ਼ਸਲਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।