ਲੌਂਗੋਵਾਲ, 19 ਜੂਨ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੇ ਬੀ.ਸੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਇਸ ਨਤੀਜੇ ਵਿਚ ਬਲਵਿੰਦਰ ਸਿੰਘ ਨੇ 85 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ, ਨਵਪ੍ਰੀਤ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਦਾ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਹੈ |