14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬੀਬਾ ਭਰਾਜ ਨੇ ਪੈਨਸ਼ਨਰਜ਼ ਦੀਆਂ ਮੰਗਾਂ ਤੇ ਮੁਸ਼ਕਿਲਾਂ ਸੁਣੀਆਂ, ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਅਜੀਤ ਡੈਸਕ 20-06-2025
ਭਵਾਨੀਗੜ੍ਹ, 19 ਜੂਨ (ਰਣਧੀਰ ਸਿੰਘ ਫੱਗੂਵਾਲਾ)-ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਗੌ: ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਦੇ ਦਫ਼ਤਰ ਵਿਖੇ ਪੈਨਸ਼ਨਰਜ਼ ਦੀਆਂ ਮੰਗਾਂ ਤੇ ਮੁਸ਼ਕਿਲਾਂ ਸੁਣੀਆਂ ਅਤੇ ਇਸ ਮੌਕੇ ਉਨ੍ਹਾਂ ਨੇ ਐਸੋਸੀਏਸ਼ਨ ਦੇ ਦਫ਼ਤਰ ਦੀ ਚਾਰਦੀਵਾਰੀ ਤੇ ਪਖਾਨੇ ਬਨਾਉਣ ਅਤੇ ਦਫ਼ਤਰ ਦੇ ਘੇਰੇ ਵਿਚਲੇ ਪਾਰਕ ਵਿਖੇ ਇੰਟਰਲਾਕ ਟਾਈਲਾਂ ਲਾਉਣ ਦਾ ਭਰੋਸਾ ਦਿੱਤਾ | ਗੱਲਬਾਤ ਦੌਰਾਨ ਹਲਕਾ ਵਿਧਾਇਕ ਨੇ ਕਿਹਾ ਕਿ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ | ਇਸੇ ਲੜੀ ਤਹਿਤ ਪੈਨਸ਼ਨਰਜ਼ ਦੀਆਂ ਮੰਗਾਂ ਦੀ ਪੂਰਤੀ ਹਿਤ ਕੋਈ ਕਸਰ ਨਹੀਂ ਛੱਡੀ ਜਾ ਰਹੀ | ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਵੱਲੋਂ ਐਸੋਸੀਏਸ਼ਨ ਦੇ ਦਫ਼ਤਰ ਦੀ ਚਾਰਦੀਵਾਰੀ ਤੇ ਪਖਾਨੇ ਬਨਾਉਣ ਅਤੇ ਦਫ਼ਤਰ ਦੇ ਘੇਰੇ ਵਿਚਲੇ ਪਾਰਕ ਵਿਖੇ ਇੰਟਰਲਾਕ ਟਾਈਲਾਂ ਲਾਉਣ ਦੀ ਮੰਗ ਰੱਖੀ ਗਈ ਸੀ ਤੇ ਇਹ ਮੰਗਾਂ ਹਰ ਹਾਲ ਬਹੁਤ ਜਲਦੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਲਾਇਬ੍ਰੇਰੀ ਦੇ ਕੰਮ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਹ ਕਾਰਜ ਤੈਅ ਸਮੇਂ ਮੁਤਾਬਕ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ | ਇਸ ਮੌਕੇ ਸਤਨਾਮ ਸਿੰਘ ਸੰਧੂ ਪ੍ਰਧਾਨ, ਗੌ: ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਭਵਾਨੀਗੜ੍ਹ, ਸੁਖਦੇਵ ਸਿੰਘ ਭਵਾਨੀਗੜ੍ਹ ਜ਼ਿਲ੍ਹਾ ਸਕੱਤਰ ਜਨਰਲ, ਚਰਨ ਸਿੰਘ ਚੋਪੜਾ ਸਰਪ੍ਰਸਤ, ਬਲਕਾਰ ਸਿੰਘ ਵਿੱਤ ਸਕੱਤਰ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ 21 ਜੂਨ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਉੱਤੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ •ਵਧੀਕ ਡਿਪਟੀ ਕਮਿਸ਼ਨਰ ਵਲੋਂ... ਅਗਲੀ ਖ਼ਬਰ ਮਹਿਲਾ ਚੌਕ ਦੇ ਸਾਬਕਾ ਸਰਪੰਚ ਹਾਕਮ ਸਿੰਘ ਬੜਿੰਗ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।