14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

21 ਜੂਨ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਉੱਤੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ •ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਨਾਲ ਤਿਆਰੀਆਂ ਸੰਬੰਧੀ ਕੀਤਾ ਵਿਚਾਰ ਵਟਾਂਦਰਾ

ਅਜੀਤ ਡੈਸਕ 20-06-2025
ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਦੇ ਆਦੇਸ਼ ਉੱਤੇ 11ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 'ਸੀ ਐੱਮ ਦੀ ਯੋਗਸ਼ਾਲਾ' ਦੇ ਬੈਨਰ ਹੇਠ 21 ਜੂਨ ਨੂੰ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਪੱਧਰੀ ਸਮਾਗਮ ਕਾਲੀ ਮਾਤਾ ਮੰਦਿਰ, ਸੰਗਰੂਰ ਵਿਖੇ ਮਨਾਇਆ ਜਾਵੇਗਾ | ਜਦਕਿ ਹਰੇਕ ਬਲਾਕ ਵਿਚ ਵੀ ਇਹ ਸਮਾਗਮ ਕਰਵਾਇਆ ਜਾਵੇਗਾ | ਜਿਸ ਸਬੰਧੀ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ ਨੇ ਸਬੰਧਿਤ ਵਿਭਾਗਾਂ ਨਾਲ ਮੀਟਿੰਗ ਬੁਲਾਈ | ਇਸ ਮੌਕੇ ਉਨ੍ਹਾਂ ਨਾਲ ਸ੍ਰ. ਚਰਨਜੋਤ ਸਿੰਘ ਵਾਲੀਆ ਐੱਸ.ਡੀ.ਐੱਮ ਸੰਗਰੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ ਉੱਤੇ ਇਹ ਸਮਾਗਮ ਸਵੇਰੇ 7:00 ਵਜੇ ਤੋਂ ਲੈ ਕੇ 7:45 ਵਜੇ ਤੱਕ ਹੋਣਗੇ | ਉਨ੍ਹਾਂ ਦੱਸਿਆ ਕਿ ਸੰਗਰੂਰ ਤੋਂ ਇਲਾਵਾ ਇਹ ਸਮਾਗਮ ਧੂਰੀ (ਰਾਮ ਬਾਗ), ਭਵਾਨੀਗੜ੍ਹ (ਸਟੇਡੀਅਮ), ਸੁਨਾਮ (ਐੱਸ.ਯੂ.ਐੱਸ ਕਾਲਜ), ਲਹਿਰਾਗਾਗਾ (ਸੌਰਵ ਕੰਪਲੈਕਸ), ਮੂਨਕ (ਅਗਰਵਾਲ ਧਰਮਸ਼ਾਲਾ), ਦਿੜ੍ਹਬਾ (ਗੀਤਾ ਭਵਨ), ਸ਼ੇਰਪੁਰ (ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ) ਅਤੇ ਖਨੌਰੀ (ਗਊਸ਼ਾਲਾ ਪਾਰਕ) ਵਿਖੇ ਵੀ ਹੋਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ 372 ਦੇ ਕਰੀਬ ਯੋਗਾ ਕਲਾਸਾਂ ਹਰ ਰੋਜ਼ ਲਗਾਈਆਂ ਜਾ ਰਹੀਆਂ ਹਨ, ਜਿਸ ਦਾ 5000 ਤੋਂ ਵਧੇਰੇ ਸੰਗਰੂਰ ਵਾਸੀ ਮਾਹਿਰ ਯੋਗਾ ਟਰੇਨਰਾਂ ਜਰੀਏ ਮੁਫ਼ਤ ਵਿਚ ਲਾਹਾ ਲੈ ਰਹੇ ਹਨ |
ਪਿਛਲੀ ਖ਼ਬਰ ਪੰਜਾਬ ਨੂੰ 'ਆਪ' ਦੀ ਲੁੱਟ ਤੋਂ ਬਚਾਉਣਾ ਹੀ ਕਾਂਗਰਸ ਦਾ ਮੁੱਖ ਉਦੇਸ਼-ਰਜਿੰਦਰ ਦੀਪਾ •ਦੀਪਾ ਨੇ ਵਰਕਰਾਂ ਦੇ ਵਿਸ਼ਾਲ ਇ... ਅਗਲੀ ਖ਼ਬਰ ਬੀਬਾ ਭਰਾਜ ਨੇ ਪੈਨਸ਼ਨਰਜ਼ ਦੀਆਂ ਮੰਗਾਂ ਤੇ ਮੁਸ਼ਕਿਲਾਂ ਸੁਣੀਆਂ, ਪੂਰੀਆਂ ਕਰਨ ਦਾ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।