14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੈਨਸ਼ਨਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਅਜੀਤ ਡੈਸਕ 20-06-2025
ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ)-ਆਲ ਪੈਨਸ਼ਨਰਜ਼ ਵੈੱਲਫੇਅਰ ਸੰਗਰੂਰ ਦਾ ਇੱਕ ਵਫ਼ਦ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਕੁਮਾਰ ਬਾਲੀਆ ਅਤੇ ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮਿਲਿਆ | ਪੰਜਾਬ ਸਰਕਾਰ ਵਲੋਂ ਸਰਕਾਰੀ ਅਦਾਰਿਆਂ ਵਿਚ ਮਾਣ-ਸਤਿਕਾਰ ਬਹਾਲ ਰੱਖਣ ਲਈ ਜਾਰੀ ਕੀਤੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਪੱਤਰ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਪੈਨਸ਼ਨਰ ਸੀਨੀਅਰ ਸਿਟੀਜਨਾਂ ਨੂੰ ਬੇਕਾਰ/ਵੇਹਲੜ ਅਤੇ ਸਰਕਾਰ ਉੱਪਰ ਵਾਧੂ ਭਾਰ ਆਦਿ ਬੋਲਿਆ ਜਾਂਦਾ ਹੈ | ਇਹ ਸਾਰੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ | ਪੰਜਾਬ ਸਰਕਾਰ ਵਲੋਂ 18 ਫਰਵਰੀ 2025 ਨੂੰ ਪੈਨਸ਼ਨਰਾਂ ਦੇ ਬਕਾਏ ਆਦਿ ਦੇਣ ਸਬੰਧੀ ਜਾਰੀ ਹਦਾਇਤਾਂ ਨੂੰ ਬੈਂਕਾਂ/ਖਜਾਨਿਆ ਅਤੇ ਵਿਭਾਗੀ ਅਧਿਕਾਰੀਆਂ ਵਲੋਂ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਹੈ | ਜਿਸ ਕਰ ਕੇ ਪੈਨਸ਼ਨਰਾਂ ਵਿਚ ਬਹੁਤ ਰੋਸ ਹੈ | ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸਾਹਿਬ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਸਬੰਧਤ ਅਧਿਕਾਰੀਆਂ ਨੂੰ ਬਜ਼ੁਰਗ ਪੈਨਸ਼ਨਰਾਂ ਨਾਲ ਦਫ਼ਤਰਾਂ/ਬੈਂਕਾਂ ਵਿਚ ਸਲੀਕੇ ਨਾਲ ਪੇਸ਼ ਆਉਣ, ਚੰਗਾ ਵਿਵਹਾਰ ਕਰਨ, ਉਨ੍ਹਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਉੱਤੇ ਕਰਨ ਦੇ ਆਦੇਸ਼ ਜਾਰੀ ਕਰਨ ਦਾ ਵਿਸ਼ਵਾਸ ਦਿੱਤਾ | ਇਸ ਮੌਕੇ ਬਿੱਕਰ ਸਿੰਘ ਸਿਬੀਆ, ਮੋਹਨ ਸਿੰਘ ਬਾਵਾ, ਜੈ ਸਿੰਘ, ਰਾਮ ਲਾਲ ਸ਼ਰਮਾ, ਸੁਖਮਿੰਦਰ ਸਿੰਘ, ਸੁਖਦੇਵ ਸਿੰਘ, ਅਯੁੱਧਿਆ ਅਤੇ ਜਗਤਾਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਨੂੰ ਸਦਮਾ ਵੱਡੀ ਭਰਜਾਈ ਦਾ ਦਿਹਾਂਤ •ਅੰਤਿਮ ਅਰਦਾਸ 22 ਜੂਨ ਨੂੰ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਐੱਸ.ਡੀ.ਓ. ਨੇ ਸਬ-ਡਵੀਜ਼ਨ ਬੰਗਾ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।