27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮਲੇਰਕੋਟਲਾ ਜ਼ਿਲੇ੍ਹ 'ਚ ਨਸ਼ਾ ਤਸਕਰਾਂ 'ਤੇ ਪੁਲਿਸ ਦੀ ਸਖ਼ਤ ਚੋਟ

ਅਜੀਤ ਡੈਸਕ 21-06-2025
ਅਮਰਗੜ੍ਹ, 20 ਜੂਨ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਜ਼ਿਲ੍ਹਾ ਮਲੇਰਕੋਟਲਾ 'ਚ ਨਸ਼ਾ ਤਸਕਰੀ ਦੀ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਸਖਤ ਅਤੇ ਨਿਡਰ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੇ ਹੌਸਲੇ ਪਸਤ ਕੀਤੇ | ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਨਿਸ਼ਾਨਾ ਬਣਾਉਂਦਿਆਂ ਪੁਲਿਸ ਨੇ ਵੱਖ-ਵੱਖ ਥਾਣਿਆਂ ਅਧੀਨ 36 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ | ਇਸ ਦੇ ਨਾਲ ਹੀ ਨਸ਼ਾ ਤਸਕਰੀ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਬਾਗੜੀਆਂ 'ਚ ਅੱਠ ਗੈਰ-ਕਾਨੂੰਨੀ ਘਰਾਂ ਦੇ ਕੁੱਝ ਹਿੱਸਿਆਂ ਨੂੰ ਜੇ.ਸੀ.ਬੀ ਮਸ਼ੀਨਾਂ ਨਾਲ ਢਾਹ ਦਿੱਤਾ ਗਿਆ | ਇਸ ਕਾਰਵਾਈ ਦੌਰਾਨ ਪੁਲਿਸ ਨੂੰ ਸਥਾਨਕ ਅÏਰਤਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ | ਅÏਰਤਾਂ ਨੇ ਪੁਲਿਸ ਅਤੇ ਪੰਚਾਇਤ ਅੱਗੇ ਤਰਲੇ-ਮਿੰਨਤਾਂ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਨਹੀਂ ਹਨ ਅਤੇ ਮਾਮਲੇ ਪੁਰਾਣੇ ਹਨ | ਹਾਲਾਂਕਿ, ਪਿੰਡ ਬਾਗੜੀਆਂ ਦੀ ਪੰਚਾਇਤ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਜਾਇਦਾਦਾਂ ਦੀ ਸਹੀ ਪਛਾਣ ਕਰਕੇ ਉਨ੍ਹਾਂ ਦੇ ਕੁੱਝ ਹਿੱਸਿਆਂ ਨੂੰ ਢਾਹ ਦਿੱਤਾ ਗਿਆ | ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਜ਼ੋਰ ਦੇਕੇ ਕਿਹਾ ਅਸੀਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ | ਜੋ ਵੀ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਿਲ ਹੋਵੇਗਾ ਉਸ ਵਿਰੁੱਧ ਸਖਤ ਕਾਰਵਾਈ ਜਾਰੀ ਰਹੇਗੀ | ਐੱਸ.ਐੱਸ.ਪੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਤਸਕਰਾਂ ਦੀ 36 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਜਾ ਚੁੱਕੀ ਹੈ ਅਤੇ ਅੱਜ ਢਾਹੇ ਗਏ ਅੱਠ ਘਰਾਂ ਦੇ ਮਾਲਕਾਂ 'ਤੇ 20 ਤੋਂ ਵੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਸਨ | ਇਸ ਦਮਦਾਰ ਕਾਰਵਾਈ ਨੇ ਸਰਕਾਰ ਅਤੇ ਪੁਲਿਸ ਦੀ ਨਸ਼ਿਆਂ ਵਿਰੁੱਧ ਲੜਾਈ ਦੀ ਦਿ੍ੜ੍ਹਤਾ ਨੂੰ ਸਾਬਤ ਕੀਤਾ | ਸਥਾਨਕ ਲੋਕਾਂ ਨੇ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਅਜਿਹੇ ਕਦਮ ਨਸ਼ਿਆਂ ਦੇ ਪ੍ਰਭਾਵ ਨੂੰ ਘਟਾਉਣਗੇ ਅਤੇ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨਗੇ | ਇਸ ਮੌਕੇ ਬੀ.ਡੀ.ਪੀ.ਓ ਬਲਜੀਤ ਕੌਰ, ਤਹਿਸੀਲਦਾਰ ਲਵਦੀਪ ਸਿੰਘ ਅਮਰਗੜ੍ਹ, ਡੀ.ਐੱਸ.ਪੀ ਦਵਿੰਦਰ ਸਿੰਘ ਸੰਧੂ, ਐੱਸ.ਐੱਚ.ਓ ਰਣਦੀਪ ਕੁਮਾਰ, ਇੰਸਪੈਕਟਰ ਹਰਜਿੰਦਰ ਸਿੰਘ, ਇੰਸਪੈਕਟਰ ਹਰਸਿਮਰਨ ਸਿੰਘ, ਰੀਡਰ ਵਰਿੰਦਰ ਸਿੰਘ, ਪ੍ਰਭਜੋਤ ਸਿੰਘ, ਰਾਮ ਜੀ ਦਾਸ, ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਏ.ਡੀ.ਸੀ. ਸੰਗਰੂਰ ਅਮਿਤ ਬੈਂਬੀ ਵਲੋਂ ਨਹਿਰ ਦੇ ਪਾੜ ਪੂਰਨ ਦੇ ਕੰਮ ਦਾ ਜਾਇਜ਼ਾ <br/> ਅਗਲੀ ਖ਼ਬਰ ਏ.ਟੀ.ਐਮ ਕਾਰਡ ਬਦਲ ਕੇ ਭੋਲੇ ਭਾਲੇ ਲੋਕਾਂ ਨੂੰ ਠੱਗਣ ਵਾਲੇ ਹਰਿਆਣਾ ਦੇ ਤਿੰਨ ਵਿਅਕਤੀਆਂ ਦਾ ਪੁਲਿਸ ਨੇ ਕੀਤਾ ਪਰਦਾਫਾਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।