27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਏ.ਡੀ.ਸੀ. ਸੰਗਰੂਰ ਅਮਿਤ ਬੈਂਬੀ ਵਲੋਂ ਨਹਿਰ ਦੇ ਪਾੜ ਪੂਰਨ ਦੇ ਕੰਮ ਦਾ ਜਾਇਜ਼ਾ <br/>

ਅਜੀਤ ਡੈਸਕ 21-06-2025
ਸੁਨਾਮ ਊਧਮ ਸਿੰਘ ਵਾਲਾ, ਛਾਜਲੀ, 20 ਜੂਨ (ਸਰਬਜੀਤ ਸਿੰਘ ਧਾਲੀਵਾਲ, ਅਜਾਇਬ ਸਿੰਘ ਨੀਲੋਵਾਲ)-ਸਬ ਡਵੀਜ਼ਨ ਸੁਨਾਮ ਦੇ ਪਿੰਡ ਖਡਿਆਲ ਨੇੜੇ ਸੁਨਾਮ ਸਬ ਬਰਾਂਚ ਨਹਿਰ, ਜੋ ਕਿ ਅੱਗੇ ਬੁਢਲਾਡਾ ਜਾਂਦੀ ਹੈ, ਵਿਚ ਪਏ ਪਾੜ ਨੂੰ ਪੂਰਨ ਹਿਤ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਨਹਿਰ ਵਿਚ ਪਏ ਪਾੜ ਜ਼ਰੀਏ ਖੇਤਾਂ ਵਿਚ ਪੈਂਦਾ ਪਾਣੀ ਰੋਕ ਦਿੱਤਾ ਗਿਆ ਹੈ ਤੇ ਪਾੜ ਨੂੰ ਪੂਰੀ ਤਰ੍ਹਾਂ ਪੂਰਨ ਲਈ ਕੰਮ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਿਤ ਬੈਂਬੀ ਨੇ ਜਾਰੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਹਿਰ ਵਿਚ ਪਏ ਪਾੜ ਸਬੰਧੀ ਉਨ੍ਹਾਂ ਨੇ ਐਸ.ਡੀ.ਐਮ. ਸੁਨਾਮ ਨੂੰ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂਕਿ ਇਸ ਨਹਿਰ ਦੇ ਇਕ ਪਾਸੇ ਕਰੀਬ 75 ਫੁੱਟ ਰਸਤਾ ਹੈ, ਜਿਹੜਾ ਕਿ ਕਰੀਬ 115 ਫੁੱਟ ਹੋਣਾ ਚਾਹੀਦਾ ਸੀ ਤੇ ਜਿਹੜੇ ਪਾਸੇ ਨਹਿਰ ਟੁੱਟੀ ਹੈ, ਉਸ ਪਾਸਿਓਾ ਰਸਤਾ ਬਹੁਤ ਹੀ ਜ਼ਿਆਦਾ ਘੱਟ ਹੈ | ਖ਼ਦਸ਼ਾ ਹੈ ਕਿ ਨਹਿਰ ਦੀ ਪਟੜੀ ਨੂੰ ਲੋਕਾਂ ਨੇ ਆਪਣੇ ਖੇਤਾਂ ਵਿਚ ਰਲਾ ਲਿਆ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੇ ਸਬੰਧਤ ਵਿਭਾਗਾਂ ਸਮੇਤ ਵੱਖੋ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀਆਂ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਹੁਤ ਸਹਿਯੋਗ ਦੇ ਰਹੀਆਂ ਹਨ, ਜਿਨ੍ਹਾਂ ਦੇ ਉਹ ਧੰਨਵਾਦੀ ਹਨ | ਪਾੜ ਪੂਰਨ ਦੇ ਕੰਮ ਵਿਚ ਲੱਗੇ ਲੋਕਾਂ ਲਈ ਮੈਡੀਕਲ ਸੇਵਾ, ਪਾਣੀ ਅਤੇ ਖਾਣੇ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਰੇਤੇ ਤੇ ਮਿੱਟੀ ਦੀਆਂ ਬੋਰੀਆਂ ਬੇਰਕ ਭਰ ਕੇ ਪਾੜ ਪੂਰਨ ਦਾ ਕੰਮ ਜਾਰੀ ਹੈ | ਉਹ ਖ਼ੁਦ ਤੇ ਵੱਖ-ਵੱਖ ਅਧਿਕਾਰੀ ਮੌਕੇ ਉੱਤੇ ਮੌਜੂਦ ਰਹਿ ਕੇ ਕਾਰਜ ਕਰਵਾ ਰਹੇ ਹਨ ਤੇ ਬਹੁਤ ਜਲਦ ਇਹ ਪਾੜ ਪੂਰ ਦਿੱਤਾ ਜਾਵੇਗਾ | ਇਸ ਮੌਕੇ ਐਸ.ਡੀ.ਐਮ. ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ <h4>ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼</h4> ਬਨਾਸਰ ਬਾਗ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਮਲੇਰਕੋਟਲਾ ਜ਼ਿਲੇ੍ਹ 'ਚ ਨਸ਼ਾ ਤਸਕਰਾਂ 'ਤੇ ਪੁਲਿਸ ਦੀ ਸਖ਼ਤ ਚੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।