27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

<h4>ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼</h4> ਬਨਾਸਰ ਬਾਗ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 21-06-2025

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ)-ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਰੈੱਡ ਕਰਾਸ ਸੁਸਾਇਟੀ ਸੰਗਰੂਰ ਸ੍ਰੀ ਸੰਦੀਪ ਰਿਸ਼ੀ, ਆਈ.ਏ.ਐਸ ਅਤੇ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਸੰਗਰੂਰ ਡਾ.ਕਮਲਦੀਪ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਬਨਾਸਰ ਬਾਗ ਦੀ ਬਾਰਾਦਰੀ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਡਾ.ਕਮਲਦੀਪ ਸ਼ਰਮਾ ਨੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ | ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ | ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਮਨ ਨੂੰ ਸ਼ਾਂਤੀ ਮਿਲਦੀ ਹੈ, ਜਿਸ ਸਦਕਾ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ | ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਕੁੱਝ ਸਮਾਂ ਕੱਢ ਕੇ ਹਰ ਰੋਜ਼ ਯੋਗ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ ਉੱਤੇ 11ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 'ਸੀ ਐਮ ਦੀ ਯੋਗਸ਼ਾਲਾ' ਦੇ ਬੈਨਰ ਹੇਠ 21 ਜੂਨ ਨੂੰ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਪੱਧਰੀ ਸਮਾਗਮ ਕਾਲੀ ਮਾਤਾ ਮੰਦਿਰ, ਸੰਗਰੂਰ ਵਿਖੇ ਮਨਾਇਆ ਜਾਵੇਗਾ | ਜਦਕਿ ਹਰੇਕ ਬਲਾਕ ਵਿਚ ਵੀ ਇਹ ਸਮਾਗਮ ਕਰਵਾਇਆ ਜਾਵੇਗਾ | ਜ਼ਿਲ੍ਹਾ ਅਤੇ ਬਲਾਕ ਪੱਧਰ ਉੱਤੇ ਇਹ ਸਮਾਗਮ ਸਵੇਰੇ 7:00 ਵਜੇ ਤੋਂ ਲੈ ਕੇ 7:45 ਵਜੇ ਤੱਕ ਹੋਣਗੇ | ਸੰਗਰੂਰ ਤੋਂ ਇਲਾਵਾ ਇਹ ਸਮਾਗਮ ਧੂਰੀ (ਰਾਮ ਬਾਗ), ਭਵਾਨੀਗੜ੍ਹ (ਸਟੇਡੀਅਮ), ਸੁਨਾਮ (ਐੱਸ ਯੂ ਐੱਸ ਕਾਲਜ), ਲਹਿਰਾਗਾਗਾ (ਸੌਰਵ ਕੰਪਲੈਕਸ), ਮੂਣਕ (ਅਗਰਵਾਲ ਧਰਮਸ਼ਾਲਾ), ਦਿੜ੍ਹਬਾ (ਗੀਤਾ ਭਵਨ), ਸ਼ੇਰਪੁਰ (ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ) ਅਤੇ ਖਨੌਰੀ (ਗਊਸ਼ਾਲਾ ਪਾਰਕ) ਵਿਖੇ ਵੀ ਹੋਣਗੇ, ਜਿੰਨਾ ਵਿਚ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ |

ਪਿਛਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਜਹਾਂਗੀਰ ਦੀ ਚੋਣ ਅਗਲੀ ਖ਼ਬਰ ਏ.ਡੀ.ਸੀ. ਸੰਗਰੂਰ ਅਮਿਤ ਬੈਂਬੀ ਵਲੋਂ ਨਹਿਰ ਦੇ ਪਾੜ ਪੂਰਨ ਦੇ ਕੰਮ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।