28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੁਨਾਮ ਰੋਡ 'ਤੇ ਪੈਂਦੀ ਡਰੇਨ ਦੀ ਸਫ਼ਾਈ ਕਰਵਾਈ ਸ਼ੁਰੂ <br/>

ਅਜੀਤ ਡੈਸਕ 21-06-2025
ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ, ਧੀਰਜ ਪਸ਼ੋਰੀਆ)-ਬਰਸਾਤਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਇੱਥੇ ਪਾਮ ਸਿਟੀ ਨੇੜੇ ਸੁਨਾਮ ਰੋਡ 'ਤੇ ਪੈਂਦੀ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਬਰਸਾਤਾਂ ਦੇ ਮੱਦੇਨਜ਼ਰ ਪਾਣੀ ਦੀ ਚੰਗੀ ਤਰ੍ਹਾਂ ਨਿਕਾਸੀ ਹਿਤ ਇਹ ਕੰਮ ਕੀਤਾ ਜਾ ਰਿਹਾ ਹੈ, ਜਿਹੜਾ ਕਿ ਕਰੀਬ 15 ਦਿਨ ਵਿਚ ਮੁਕੰਮਲ ਕਰ ਲਿਆ ਜਾਵੇਗਾ | ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਬਰਸਾਤਾਂ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਬਾਬਤ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਸ਼੍ਰੀਮਤੀ ਭਰਾਜ ਨੇ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਅਕਸਰ ਪਾਣੀ ਦੇ ਨਿਕਾਸੀ ਸਾਧਨਾਂ ਵਿਚ ਉੱਗੀ ਘਾਹ-ਬੂਟੀ ਕਾਰਨ ਪਾਣੀ ਦੇ ਵਹਾਅ ਵਿਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਸੰਭਾਵੀ ਹੜ੍ਹਾਂ ਬਾਬਤ ਲੋਕਾਂ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਲੋੜ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ | ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਅਸ਼ਵਨੀ ਕੁਮਾਰ, ਨਗਰ ਕੌਂਸਲ ਦੇ ਅਹੁਦੇਦਾਰ, ਕੌਂਸਲਰਾਂ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸ਼ਹਿਰ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪੱਛੜੇ ਵਰਗਾਂ ਦਾ ਹਿੱਤ ਬਹੁਜਨ ਸਮਾਜ ਪਾਰਟੀ ਨਾਲ ਹੀ ਸੁਰੱਖਿਅਤ-ਭੈਣੀ <br/> ਅਗਲੀ ਖ਼ਬਰ ਫ਼ੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਵਿੰਗ ਵਲੋਂ 7 ਦੁਕਾਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।