ਸ਼ੇਰਪੁਰ, 20 ਜੂਨ (ਮੇਘ ਰਾਜ ਜੋਸ਼ੀ)-ਪੱਛੜੇ ਵਰਗਾਂ ਨੂੰ ਦੇਸ਼ ਦੀਆਂ ਸਾਰੀਆਂ ਵੱਡੀਆਂ ਛੋਟੀਆਂ ਪਾਰਟੀਆਂ ਨੇ ਆਪਣੀ ਲੋੜ ਮੁਤਾਬਿਕ ਇਸਤੇਮਾਲ ਕੀਤਾ | ਇਹਨਾਂ ਨੂੰ ਬਰਾਬਰੀ ਦਾ ਹੱਕ ਅਤੇ ਇਨਸਾਫ਼ ਕੇਵਲ ਬਹੁਜਨ ਸਮਾਜ ਪਾਰਟੀ ਦੁਆਰਾ ਹੀ ਦਿੱਤਾ ਗਿਆ ਹੈ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਨੇ ਪਿੰਡ ਵਜੀਦਪੁਰ ਬਧੇਸਾ ਵਿਖੇ ਬੋਲਦਿਆਂ ਕੀਤਾ | ਉਹ ਇੱਥੇ ਬਹੁਜਨ ਸਮਾਜ ਪਾਰਟੀ ਵਲੋਂ 'ਪੰਜਾਬ ਸੰਭਾਲੋ ਮੁਹਿੰਮ' ਦੇ ਤਹਿਤ 22 ਜੂਨ ਦੀ ਸੰਗਰੂਰ ਰੈਲੀ ਦੀ ਤਿਆਰੀ ਲਈ ਪਿੰਡਾਂ ਵਿਚ ਮੀਟਿੰਗਾਂ ਲਈ ਪਹੁੰਚੇ ਸਨ | ਇਸ ਮੌਕੇ ਅਮਰਜੀਤ ਸਿੰਘ ਝਲੂਰ, ਡਾ. ਸਰਬਜੀਤ ਸਿੰਘ ਖੇੜੀ ਜ਼ਿਲ੍ਹਾ ਪ੍ਰਧਾਨ ਬਰਨਾਲਾ, ਡਾ. ਜਗਜੀਵਨ ਸਿੰਘ, ਡਾ. ਸੋਮਾ ਸਿੰਘ, ਦਰਸ਼ਨ ਸਿੰਘ ਬਾਜਵਾ, ਹਰਬੰਸ ਸਿੰਘ, ਬਲਜੀਤ ਕੌਰ ਵਿਰਕ, ਮੇਜਰ ਸਿੰਘ ਖੇੜੀ, ਪ੍ਰਗਟ ਸਿੰਘ ਖੇੜੀ, ਸੁਖਦੇਵ ਸਿੰਘ, ਡਾ. ਹਬੀਬ ਭੱਟੀ ਅਤੇ ਅਮਰਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ |