29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਨੇ ਕੀਤੀ ਮੀਟਿੰਗ <br/>

ਅਜੀਤ ਡੈਸਕ 21-06-2025
ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਚ ਹੋਈ ਮੀਟਿੰਗ ਵਿਚ ਹਾਜ਼ਰ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਤਰਸੇਮ ਸਿੰਘ ਸੁਖਪੁਰਾ, ਜਨਰਲ ਸਕੱਤਰ ਗੁਰਜੰਟ ਸਿੰਘ ਸਿੱਧੂ ਦਰਾਜ਼ ਅਤੇ ਸਮੂਹ ਨੰਬਰਦਾਰ ਸਾਹਿਬ ਹਾਜ਼ਰ ਹੋਏ | ਮੀਟਿੰਗ ਵਿਚ ਹੇਠ ਲਿਖੇ ਵਿਚਾਰ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਰੁਕਿਆ ਮਾਣ ਭੱਤਾ ਜਲਦੀ ਖਾਤਿਆਂ ਵਿਚ ਪਵਾਇਆ ਜਾਵੇ, ਨੰਬਰਦਾਰਾਂ ਮਾਣ ਭੱਤਾ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰਾਂ ਦਾ ਟੋਲ ਪਲਾਜ਼ਾ ਮੁਆਫ਼ ਕੀਤਾ ਜਾਵੇ, ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ, ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਕਮਰਾ ਦਿੱਤਾ ਜਾਵੇ ਤਾਂ ਜੋ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਹੋ ਸਕਣ | ਇਸ ਮੌਕੇ ਨੰਬਰਦਾਰ ਗੁਰਤੇਜ ਸਿੰਘ, ਰੂਪ ਸਿੰਘ ਨੈਣੇਵਾਲ, ਟਹਿਲ ਸਿੰਘ, ਸਤਿਨਾਮ ਸਿੰਘ, ਚਾਨਣ ਸਿੰਘ, ਬਲਜਿੰਦਰ ਸਿੰਘ, ਨਿਰਭੈ ਸਿੰਘ, ਹਰਦੀਪ ਸਿੰਘ, ਜੋਰਾ ਸਿੰਘ, ਕਰਮ ਸਿੰਘ, ਲਖਵੀਰ ਸਿੰਘ, ਬਸੰਤ ਸਿੰਘ, ਦਰਸ਼ਨ ਸਿੰਘ, ਜਗਰੂਪ ਸਿੰਘ ਅਤੇ ਯਾਦਵਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਵਿਭਾਗ ਨੇ ਮਿਲਾਵਟਖੋਰੀ ਰੋਕਣ ਲਈ ਜ਼ਿਲ੍ਹਾ ਬਰਨਾਲਾ ਵਿਚ ਕੀਤੀ ਚੈਕਿੰਗ ਅਗਲੀ ਖ਼ਬਰ ਸ੍ਰੀ ਭਾਰਤੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।