21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨਗਰ ਕੌਂਸਲ ਦਾ ਸਾਲਾਨਾ ਵਿੱਤੀ ਬਜਟ ਪਾਸ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰਹਿਮਾਨ

ਅਜੀਤ ਡੈਸਕ 22-06-2025
ਮਲੇਰਕੋਟਲਾ, 21 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਨਗਰ ਕੌਂਸਲ ਮਲੇਰਕੋਟਲਾ ਦੀ ਹੋਈ ਜਨਰਲ ਬਾਡੀ ਮੀਟਿੰਗ ਵਿਚ ਵਿੱਤੀ ਸਾਲ 2025-26 ਲਈ 41 ਕਰੋੜ 51 ਲੱਖ ਰੁਪਏ ਦਾ ਬਜਟ ਪਾਸ ਕਰ ਦਿੱਤਾ ਗਿਆ ਹੈ | ਇਸ ਮੌਕੇ ਜਨਰਲ ਬਾਡੀ ਮੈਂਬਰ ਵਿਧਾਇਕ ਡਾ ਜਮੀਲ ਉਰ ਰਹਿਮਾਨ, ਨਗਰ ਕੌਂਸਲ ਦੇ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ ਚਾਹਲ ਤੋਂ ਇਲਾਵਾ ਸਮੂਹ ਕੌਂਸਲਰ ਮੌਜੂਦ ਸਨ | ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਲੇਰਕੋਟਲਾ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਵਲੋਂ ਸ਼ਹਿਰ ਦੇ ਲੋਕਾਂ ਦੀ ਭਲਾਈ ਅਤੇ ਨਗਰ ਦੇ ਵਿਕਾਸ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ | ਇਸ ਵਿੱਤੀ ਸਾਲ ਲਈ ਪੇਸ਼ ਕੀਤੇ ਗਏ ਬਜਟ ਵਿਚ ਨਕਾਸੀ, ਪਾਣੀ ਸਪਲਾਈ, ਸੜਕਾਂ ਦੀ ਮੁਰੰਮਤ, ਪਾਰਕਾਂ ਦਾ ਸੁਧਾਰੀਕਰਨ, ਸਫ਼ਾਈ ਪ੍ਰਣਾਲੀ ਅਤੇ ਵਾਤਾਵਰਨ ਸੁਧਾਰ ਉੱਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਨਗਰ ਵਿਕਾਸ ਨੀਤੀ ਤਹਿਤ ਨਗਰ ਕੌਂਸਲ ਨੂੰ ਵਧੇਰੇ ਫ਼ੰਡ ਦਿੱਤੇ ਜਾ ਰਹੇ ਹਨ, ਤਾਂ ਜੋ ਸਾਰੇ ਲੋੜੀਂਦੇ ਕੰਮ ਪੂਰੇ ਕੀਤੇ ਜਾ ਸਕਣ | ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਪਾਰਕਾਂ ਦੀ ਨਵੀਂ ਰੂਪ ਰੇਖਾ ਤਿਆਰ ਕਰਨ, ਅਤੇ ਸਫ਼ਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਉੱਤੇ ਖ਼ਾਸ ਜ਼ੋਰ ਦਿੱਤਾ ਜਾਵੇਗਾ | ਇਸ ਦੇ ਨਾਲ-ਨਾਲ ਨਗਰ ਦੇ ਇਤਿਹਾਸਕ ਧਰੋਹਰ ਸਥਾਨਾਂ ਦੀ ਸੰਭਾਲ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਨਗਰ ਕੌਂਸਲ ਦੇ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ ਨੇ ਪ੍ਰਾਪਰਟੀ ਟੈਕਸ, ਬੱਸ ਅੱਡਾ ਫ਼ੀਸ, ਵੈਟ, ਐਕਸਾਈਜ਼ ਡਿਊਟੀ, ਬਿਜਲੀ ਤੋਂ ਮਿਊਸਪਲ ਸ਼ੈਸ, ਪਾਣੀ ਸੀਵਰੇਜ, ਰੈਂਟ ਅਤੇ ਬਿਲਡਿੰਗ ਐਪਲੀਕੇਸ਼ਨ ਫ਼ੀਸ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਨਗਰ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਮਲੇਰਕੋਟਲਾ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲ ਹੈ |
ਪਿਛਲੀ ਖ਼ਬਰ ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਢਿੱਲੋਂ ਵਲੋਂ ਸੋਇਆਬੀਨ ਪ੍ਰੋਸੈਸਿੰਗ ਯੂਨਿਟ ਦਾ ਦੌਰਾ <br/> ਅਗਲੀ ਖ਼ਬਰ ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਬੀ.ਕੇ.ਯੂ. ਉਗਰਾਹਾਂ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।