21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਰੁਝੇਵਿਆਂ ਭਰੀ ਜ਼ਿੰਦਗੀ ਵਿਚ ਯੋਗ ਨੂੰ ਕੁਝ ਸਮਾਂ ਜ਼ਰੂਰ ਦਿਓ-ਡਾ. ਭੰਡਾਰੀ

ਅਜੀਤ ਡੈਸਕ 22-06-2025
ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਸ਼ਵ ਯੋਗਾ ਦਿਵਸ ਸਬੰਧੀ ਇੱਕ ਵਿਸ਼ੇਸ਼ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਹੋਇਆ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਓ.ਪੀ. ਖਿੱਪਲ, ਕਿਸ਼ੋਰੀ ਲਾਲ, ਮੀਤ ਪ੍ਰਧਾਨ ਰਜਿੰਦਰ ਸਿੰਘ ਚੰਗਾਲ, ਜਨਕ ਰਾਜ ਜੋਸ਼ੀ, ਜਨਰਲ ਸਕੱਤਰ ਕੰਵਲਜੀਤ ਸਿੰਘ, ਸਕੱਤਰ ਜਨਰਲ ਤਿਲਕ ਸਤੀਜਾ, ਮੀਤ ਪ੍ਰਧਾਨ ਰਜਿੰਦਰ ਗੋਇਲ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ ਆਦਿ ਮੌਜੂਦ ਸਨ | ਇਸ ਮੌਕੇ ਤੇ ਵਿਸ਼ੇਸ਼ ਤੌਰ 'ਤੇ ਧੰਨਵੰਤਰੀ ਰਾਜ ਪੁਰਸਕਾਰ ਅਤੇ ਸਟੇਟ ਅਵਾਰਡ ਨਾਲ ਸਨਮਾਨਿਤ ਡਾ. ਹਰਪ੍ਰੀਤ ਸਿੰਘ ਭੰਡਾਰੀ ਜੋ ਕਿ ਯੋਗਾ ਦੇ ਮਾਹਿਰ ਹਨ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਯੋਗ ਇੱਕ ਅਜਿਹਾ ਰਸਤਾ ਹੈ ਜੋ ਸਰੀਰ ਮਨ ਅਤੇ ਆਤਮਾ ਨੂੰ ਜੋੜਦਾ ਹੈ | ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਕੋਈ ਜਾਣਦਾ ਹੈ ਕਿ ਯੋਗ ਆਸਣ ਜਾਂ ਕਿਸੇ ਵੀ ਤਰ੍ਹਾਂ ਦੀ ਕਸਰਤ ਕਰਨਾ ਸਾਡੀ ਸਿਹਤ ਲਈ ਕਿੰਨਾ ਜ਼ਰੂਰੀ ਹੈ | ਪਰ ਕਈ ਵਾਰ ਸਮੇਂ ਦੀ ਘਾਟ ਅਤੇ ਰੋਜ਼ਾਨਾ ਤੇਜ਼ੀ ਕਾਰਨ ਜ਼ਿਆਦਾਤਰ ਲੋਕਾਂ ਲਈ ਯੋਗਾ ਕਰਨਾ ਜਾਂ ਕਸਰਤ ਕਰਨਾ ਸੰਭਵ ਨਹੀਂ ਹੁੰਦਾ ਅਤੇ ਕਈ ਲੋਕ ਇਸ ਡਰ ਜਾਂ ਗ਼ਲਤਫ਼ਹਿਮੀ ਦੇ ਕਾਰਨ ਯੋਗਾ ਆਸਣ ਕਰਨ ਤੋਂ ਝਿਜਕਦੇ ਹਨ ਕਿ ਯੋਗਾ ਕਰਨਾ ਬਹੁਤ ਮੁਸ਼ਕਲ ਹੁੰਦਾ ਹੈ | ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਆਸਣ ਗੁੰਝਲਦਾਰ ਹੋਵੇ ਜਾਂ ਸਾਧਾਰਨ ਹਰ ਤਰ੍ਹਾਂ ਦਾ ਯੋਗਾ ਆਸਣ ਨਾ ਸਿਰਫ਼ ਸਰੀਰਕ ਸਗੋਂ ਮਾਨਸਿਕ ਸਿਹਤ ਨੂੰ ਵੀ ਲਾਭ ਪਹੁੰਚਾਉਂਦੇ ਹਨ | ਰੋਜ਼ਾਨਾ ਸਿਰਫ਼ 20-30 ਮਿੰਟਾਂ ਲਈ ਅਜਿਹੇ ਆਸਣਾਂ ਦਾ ਅਭਿਆਸ ਕਰਨਾ ਚਾਹੀਦਾ ਹੈ | ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੁੱਡੂ ਨੇ ਕਿਹਾ ਕਿ ਜਦੋਂ ਤੁਸੀਂ ਆਪਣੇ ਰੁਝੇਵਿਆਂ ਭਰੀ ਜੀਵਨ ਸ਼ੈਲੀ ਨੂੰ ਛੱਡ ਕਿ ਆਪਣੇ ਆਪ ਨੂੰ ਕੁੱਝ ਸਮਾਂ ਦਿਉ ਅਤੇ ਯੋਗਾ ਕਰੋ ਕਿਉਂਕਿ ਅਜਿਹਾ ਕਰਨ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ | ਇਸ ਮੌਕੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰ ਰਾਜ ਕੁਮਾਰ ਬਾਂਸਲ, ਮਹੇਸ਼ ਜੌਹਰ, ਮੰਗਤ ਰਾਜ ਸਖ਼ੀਜਾ, ਅਸ਼ੋਕ ਨਾਗਪਾਲ, ਮਦਨ ਗੋਪਾਲ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ, ਵਾਸਦੇਵ ਸ਼ਰਮਾ, ਅਸ਼ੋਕ ਡੱਲਾ, ਅਵਿਨਾਸ਼ ਸ਼ਰਮਾ, ਡਾ. ਸੁਰਿੰਦਰ ਸ਼ੋਰੀ, ਮੁਕੇਸ਼ ਕੁਮਾਰ, ਮਹੇਸ਼ ਜੋਹਰ, ਗੋਬਿੰਦਰ ਸ਼ਰਮਾ, ਹਾਕਮ ਸਿੰਘ ਵੈਦ, ਗਿਰਧਾਰੀ ਲਾਲ, ਰਕੇਸ਼ ਗੁੱਪਤਾ ਆਦਿ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਏ. ਪ੍ਰਾਈਵੇਟ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਿਖ਼ਆ ਰੱਦ, ਦੁਬਾਰਾ ਪੇਪਰ 27 ਨੂੰ <br/> ਅਗਲੀ ਖ਼ਬਰ ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਢਿੱਲੋਂ ਵਲੋਂ ਸੋਇਆਬੀਨ ਪ੍ਰੋਸੈਸਿੰਗ ਯੂਨਿਟ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।