25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਵਲੋਂ ਚਲਾਈ ਗੋਲੀ ਨਾਲ ਛੋਟਾ ਜ਼ਖ਼ਮੀ <br/>

ਅਜੀਤ ਡੈਸਕ 23-06-2025
ਮਸਤੂਆਣਾ ਸਾਹਿਬ, 22 ਜੂਨ (ਦਮਦਮੀ)-ਇੱਥੋਂ ਨੇੜਲੇ ਪਿੰਡ ਬਡਰੁੱਖਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਬੀਤੇ ਦਿਨੀਂ ਦੋ ਸਕੇ ਭਰਾਵਾਂ ਵਿਚਕਾਰ ਹੋਏ ਝਗੜੇ ਦੌਰਾਨ ਵੱਡੇ ਭਰਾ ਵਲੋਂ ਗੋਲੀ ਚਲਾਉਣ ਨਾਲ ਛੋਟਾ ਭਰਾ ਗੰਭੀਰ ਜ਼ਖਮੀ ਹੋ ਗਿਆ | ਜ਼ਖ਼ਮੀ ਨੂੰ ਪਹਿਲਾਂ ਸੰਗਰੂਰ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੂੰ ਡੀ.ਐੱਮ.ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ | ਜਿੱਥੇ ਉਹ ਜ਼ੇਰੇ ਇਲਾਜ ਹੈ | ਪੁਲਿਸ ਚੌਂਕੀ ਬਡਰੁੱਖਾਂ ਦੇ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਪਿੰਡ ਬਡਰੁੱਖਾਂ ਵਿਖੇ ਦੋ ਭਰਾਵਾਂ ਕੁਲਵਿੰਦਰ ਸਿੰਘ ਅਤੇ ਚਰਨਜੀਤ ਸਿੰਘ ਦਾ ਜ਼ਮੀਨ ਦੇ ਕੁੱਝ ਹਿੱਸੇ ਨੂੰ ਲੈ ਕੇ ਆਪਸੀ ਝਗੜਾ ਚੱਲ ਰਿਹਾ ਸੀ | ਪਹਿਲਾਂ ਸਵੇਰੇ ਦੋਨੋਂ ਭਰਾਵਾਂ ਦੇ ਝਗੜੇ ਨੂੰ ਨਿਪਟਾਉਣ ਲਈ ਪੰਚਾਇਤ ਵਲੋਂ ਵੀ ਕੋਸ਼ਿਸ਼ ਕੀਤੀ ਗਈ ਸੀ | ਪੁਲਿਸ ਅਨੁਸਾਰ ਬੀਤੇ ਦਿਨੀਂ ਕੁਲਵਿੰਦਰ ਸਿੰਘ ਆਪਣੀ ਬੰਦੂਕ ਲੈ ਕੇ ਖੇਤ ਚਲਾ ਗਿਆ, ਜਿੱਥੇ ਉਹ ਝੋਨਾ ਲਗਾ ਰਹੇ ਮਜ਼ਦੂਰਾਂ ਨੂੰ ਡਰਾਉਣ ਧਮਕਾਉਣ ਲੱਗਿਆ | ਮੌਕੇ 'ਤੇ ਉਸ ਦਾ ਭਰਾ ਚਰਨਜੀਤ ਸਿੰਘ ਵੀ ਪਹੁੰਚ ਗਿਆ | ਜਿਸ ਨੇ ਉਸ ਨੰੂ ਅਜਿਹਾ ਕਰਨ ਤੋਂ ਰੋਕਿਆ | ਇਸ ਦੌਰਾਨ ਕੁਲਵਿੰਦਰ ਸਿੰਘ ਨੇ ਆਪਣੀ ਬੰਦੂਕ ਨਾਲ ਚਰਨਜੀਤ ਸਿੰਘ ਉੱਪਰ ਇੱਕ ਗੋਲੀ ਅਤੇ ਦੋ ਅਸਮਾਨੀ ਗੋਲੀਆਂ ਚਲਾ ਦਿੱਤੀਆਂ | ਜਿਸ ਕਾਰਨ ਚਰਨਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ | ਜ਼ਖ਼ਮੀ ਹਾਲਤ ਵਿਚ ਚਰਨਜੀਤ ਸਿੰਘ ਨੂੰ ਪਹਿਲਾਂ ਹਸਪਤਾਲ ਸੰਗਰੂਰ ਲਿਜਾਇਆ ਗਿਆ | ਜਿੱਥੋਂ ਡਾਕਟਰਾਂ ਨੇ ਉਸ ਨੂੰ ਡੀ.ਐਮ.ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ | ਪੁਲਿਸ ਅਨੁਸਾਰ ਇਸ ਤੋਂ ਪਹਿਲਾਂ ਦਿਨ 'ਚ ਵੀ ਦੋਵਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਤਕਰਾਰ ਹੋ ਗਿਆ ਸੀ | ਮੌਕੇ 'ਤੇ ਪਰਿਵਾਰ ਵਲੋਂ ਦੋਵਾਂ ਨੂੰ ਮੌਕੇ 'ਤੇ ਵੱਖੋ-ਵੱਖ ਕਰ ਦਿੱਤਾ ਅਤੇ ਲੜਾਈ-ਝਗੜੇ ਤੋਂ ਬਚਾਅ ਹੋ ਗਿਆ | ਇਸ ਦੌਰਾਨ ਪੁਲਿਸ ਚੌਂਕੀ ਬਡਰੁੱਖਾਂ ਦੇ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਬਡਰੁੱਖਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਕੁਲਵਿੰਦਰ ਸਿੰਘ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਕੁਲਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸੰਦੌੜ ਵਿਚ ਜਲਦ ਖੋਲ੍ਹੇਗੀ ਕਲੀਨੀਕਲ ਲੈਬਾਰਟਰੀ-ਭਾਈ ਘੰਮਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।