25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <br/>

ਅਜੀਤ ਡੈਸਕ 23-06-2025
ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਜੈਲ ਪੋਸਟ ਸਿਟੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਜਵੰਧਾ ਚੌਂਕ ਜਾਖ਼ਲ ਰੋਡ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਖਡਿਆਲ ਰੋਡ ਤੋਂ ਜਵੰਧਾ ਰੋਡ ਨੂੰ ਜਾਂਦੀ ਸੂਏ ਦੀ ਪਟੜੀ ਤੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਜਿਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੰਜੂ ਸਿੰਘ ਅਤੇ ਨੌਨਿਹਾਲ ਸਿੰਘ ਵਜੋਂ ਹੋਈ | ਪੁਲਿਸ ਵਲੋਂ ਦੋਵਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਦੇਰ ਰਾਤ ਅਣਪਛਾਤੇ ਵਿਅਕਤੀ ਨੇ ਏ.ਟੀ.ਐਮ ਅਤੇ ਇਮੀਗ੍ਰੇਸ਼ਨ ਕੇਂਦਰ ਵਿਚ ਚੋਰੀ ਕਰਨ ਦੀ ਕੀਤੀ ਕੋਸ਼ਿਸ਼ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਵਲੋਂ ਚਲਾਈ ਗੋਲੀ ਨਾਲ ਛੋਟਾ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।