25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸੱਪ ਦੇ ਡੱਸਣ ਨਾਲ ਖੇਤ ਮਜ਼ਦੂਰ ਦੀ ਮੌਤ <br/>

ਅਜੀਤ ਡੈਸਕ 23-06-2025
ਜਖੇਪਲ, 22 ਜੂਨ (ਮੇਜਰ ਸਿੰਘ ਸਿੱਧੂ)-ਪਿੰਡ ਹੰਬਲਬਾਸ ਜਖੇਪਲ ਵਿਖੇ 37 ਸਾਲਾ ਗਰੀਬ ਮਜ਼ਦੂਰ ਕਾਲਾ ਸਿੰਘ ਪੁੱਤਰ ਪਾਲਾ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ ਜਿਸ ਦੀ ਝੋਨੇ ਦੀ ਪਨੀਰੀ ਪੁੱਟਣ ਸਮੇਂ ਸੱਪ ਦੇ ਡੱਸਣ ਨਾਲ ਮੌਤ ਹੋ ਗਈ | ਸਰਪੰਚ ਕੇਵਲ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਗਰੀਬ ਮਜ਼ਦੂਰ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ ਤਾਂ ਕਿ ਇਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ | ਇਸ ਮੌਕੇ ਸਰਪੰਚ ਕੇਵਲ ਸਿੰਘ, ਪੰਚ ਸੁਖਵੰਤ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਸੱਤੀ ਸਿੰਘ ਤੇ ਗੁਰਧਿਆਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਟਮਾਟਰਾਂ ਨਾਲ ਭਰਿਆ ਟਰੱਕ ਪਲਟਿਆ, ਲੱਖਾਂ ਰੁਪਏ ਦਾ ਹੋਇਆ ਨੁਕਸਾਨ <br/> ਅਗਲੀ ਖ਼ਬਰ ਨਵੇਂ ਬੱਸ ਅੱਡੇ ਲਈ ਤਜਵੀਜਤ ਜਗ੍ਹਾ ਦਾ ਵਿਵਾਦ ਭਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।