25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਟਮਾਟਰਾਂ ਨਾਲ ਭਰਿਆ ਟਰੱਕ ਪਲਟਿਆ, ਲੱਖਾਂ ਰੁਪਏ ਦਾ ਹੋਇਆ ਨੁਕਸਾਨ <br/>

ਅਜੀਤ ਡੈਸਕ 23-06-2025
ਭਵਾਨੀਗੜ੍ਹ, 22 ਜੂਨ (ਲਖਵਿੰਦਰ ਪਾਲ ਗਰਗ)-ਬੀਤੀ ਰਾਤ ਪਿੰਡ ਰੋਸ਼ਨਵਾਲਾ ਕੋਲ ਸੰਗਰੂਰ-ਪਟਿਆਲਾ ਮੁੱਖ ਸੜਕ 'ਤੇ ਦਿੱਲੀ-ਕੱਟੜਾ ਸੜਕ ਦੇ ਪੁਲ ਨੇੜੇ ਇਕ ਟਮਾਟਰਾਂ ਨਾਲ ਭਰੇ ਹੋਏ ਟਰੱਕ ਦੇ ਪਲਟ ਜਾਣ ਕਾਰਨ ਲੱਖਾਂ ਰੁਪਿਆ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਟਰੱਕ ਦੇ ਡਰਾਈਵਰ ਸੋਨੂੰ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਤੋਂ ਟਮਾਟਰਾਂ ਨਾਲ ਭਰੇ ਹੋਏ ਟਰੱਕ ਨੂੰ ਗੁਜਰਾਤ ਲੈ ਕੇ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਰੋਸ਼ਨਵਾਲਾ ਕੋਲ ਬਣੇ ਦਿੱਲੀ-ਕੱਟੜਾ ਸੜਕ ਦੇ ਪੁਲ ਕੋਲ ਪਹੁੰਚਿਆਂ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਵਿਚ ਆ ਰਹੇ ਕਿਸੇ ਵਾਹਨ ਨੂੰ ਬਚਾਉਂਦਿਆਂ ਹੋਏ ਸੜਕ ਤੇ ਪਏ ਡੂੰਘੇ-ਡੂੰਘੇ ਟੋਇਆਂ ਕਾਰਨ ਉਸ ਦਾ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਜਿਸ ਨਾਲ ਉਸ ਦੇ ਸਾਰੇ ਟਮਾਟਰ ਖ਼ਰਾਬ ਹੋ ਗਏ ਤੇ ਟਰੱਕ ਦਾ ਵੀ ਭਾਰੀ ਨੁਕਸਾਨ ਹੋ ਗਿਆ | ਜਿਸ ਨਾਲ ਉਸ ਦਾ ਲੱਖਾਂ ਰੁਪਿਆਂ ਦਾ ਨੁਕਸਾਨ ਹੋ ਗਿਆ |

ਪਿਛਲੀ ਖ਼ਬਰ ਸਰਹੱਦੀ ਇਲਾਕਿਆਂ 'ਚ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਕੇਂਦਰ ਦੀਆਂ ਏਜੰਸੀਆਂ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹ... ਅਗਲੀ ਖ਼ਬਰ ਸੱਪ ਦੇ ਡੱਸਣ ਨਾਲ ਖੇਤ ਮਜ਼ਦੂਰ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।