ਮਸਤੂਆਣਾ ਸਾਹਿਬ, 22 ਜੂਨ (ਦਮਦਮੀ)-ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਅਤੇ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਸਾਬਕਾ ਸਹਾਇਕ ਨਿਰਦੇਸ਼ਕ ਮਨਜੀਤ ਸਿੰਘ ਬਾਲੀਆਂ ਕੁੱਕੀ ਕੋਚ ਦੇ ਇਕਲੋਤੇ ਨੌਜਵਾਨ ਸਪੁੱਤਰ, ਡਾਕਟਰ ਨੈਨਸੀ ਮਨੇਸ਼ ਕੈਨੇਡਾ ਦੇ ਭਰਾ ਅਤੇ ਹਰਜੀਤ ਸਿੰਘ ਰੂਬੀ ਇੰਗਲੈਂਡ ਤੇ ਕਰਮਜੀਤ ਸਿੰਘ ਆਸਟੇ੍ਰਲੀਆ ਦਾ ਭਤੀਜਾ ਕਾਕਾ ਅਜੈਦੀਪ ਸਿੰਘ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਸਵ. ਕਾਕਾ ਅਜੈਦੀਪ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਹਲਕਾ ਲੋਕ ਸਭਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਨਰਿੰਦਰ ਕੌਰ ਭਰਾਜ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਗੁਰੂ ਕਾਂਸੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸਪੋਰਟਸ ਰਾਜ ਕੁਮਾਰ ਸ਼ਰਮਾ, ਐੱਸ.ਪੀ ਰਜੇਸ਼ ਸਿੱਬਰ, ਐੱਸ.ਪੀ. ਦਵਿੰਦਰ ਸਿੰਘ ਅੱਤਰੀ, ਐਸ.ਪੀ ਜਸਵਿੰਦਰ ਸਿੰਘ ਦਾਤੇਵਾਸ, ਡਾਕਟਰ ਜਤਿੰਦਰ ਸਿੰਘ ਪਟਵਾਰੀ, ਸਾਬਕਾ ਚੇਅਰਮੈਨ ਸਾਧੂ ਸਿੰਘ ਬਨੂੜ, ਡਾ. ਓਾਕਾਰ ਸਿੰਘ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ, ਪ੍ਰੋਫੈਸਰ ਸੁਖਵਿੰਦਰ ਸਿੰਘ ਮਾਨ, ਪ੍ਰੋਫੈਸਰ ਸੁਖਜੀਤ ਸਿੰਘ ਘੁਮਾਣ, ਡੀ.ਐੱਸ.ਪੀ ਹਰਦੀਪ ਸਿੰਘ ਭੱਟੀ, ਭੁਪਿੰਦਰ ਸਿੰਘ ਚਹਿਲ, ਸਿਆਸਤ ਸਿੰਘ ਗਿੱਲ, ਸੀਨੀਅਰ ਆਗੂ ਕਮਲ ਸੁਨਾਮ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜਥੇਦਾਰ ਗੁਰਨਾਮ ਸਿੰਘ ਰਾਮਪੁਰਾ, ਜਥੇਦਾਰ ਬਹਾਦਰ ਸਿੰਘ ਭਸੌੜ, ਅਮਰਜੀਤ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਸਮੇਤ ਸਾਈ ਸੈਂਟਰ ਅਤੇ ਐਨ.ਆਈ.ਐਸ ਦੇ ਵੱਡੀ ਗਿਣਤੀ ਵਿਚ ਕੋਚਾਂ ਅਤੇ ਖਿਡਾਰੀਆਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ |