26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ <br/>

ਅਜੀਤ ਡੈਸਕ 23-06-2025
ਦਿੜ੍ਹਬਾ ਮੰਡੀ, 22 ਜੂਨ (ਜਸਵੀਰ ਸਿੰਘ ਅÏਜਲਾ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿਚ ਪੰਜਾਬ ਸਰਕਾਰ ਵਲੋਂ ਤਿੰਨ ਖੇਡ ਕੋਚ ਨਿਯੁਕਤ ਕੀਤੇ ਗਏ ਹਨ | ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣਗੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜੀਣ ਲਈ ਸੇਧ ਵੀ ਮੁਹੱਈਆ ਕਰਵਾਉਣਗੇ | ਇਨਾਂ ਕੋਚਾਂ ਨੇ ਅੱਜ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿਚ ਆਪਣੀ ਡਿਊਟੀ ਸੰਭਾਲ ਲਈ | ਪਿੰਡ ਛਾਹੜ੍ਹ ਦੇ ਖੇਡ ਸਟੇਡੀਅਮ ਵਿਖੇ ਇਨਾਂ ਕੋਚਾਂ ਨੂੰ ਖਿਡਾਰੀਆਂ ਦੇ ਰੂਬਰੂ ਕਰਦਿਆਂ ਸ੍ਰ. ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਵਿਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਹਨ | ਇਨਾਂ ਨਰਸਰੀਆਂ ਦੇ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਕੋਹਰੀਆਂ, ਛਾਹੜ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਤਿੰਨ ਖੇਡਾਂ ਦੇ ਕੋਚ ਤਾਇਨਾਤ ਕੀਤੇ ਗਏ ਹਨ | ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ, ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਅਤੇ ਛਾਹੜ ਵਿਖੇ ਸੂਰਜ ਕੁਮਾਰ ਫੁੱਟਬਾਲ ਕੋਚ ਦੀ ਨਿਯੁਕਤੀ ਹੋਈ ਹੈ | ਹਰਪਾਲ ਸਿੰਘ ਚੀਮਾ ਨੇ ਇਨਾਂ ਕੋਚਾਂ ਨੂੰ ਵਧਾਈਆਂ ਦਿੰਦਿਆਂ ਆਦੇਸ਼ ਦਿੱਤੇ ਗਏ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਯੂਥ ਨੂੰ ਗਰਾਊਾਡਾਂ ਨਾਲ ਜੋੜ ਕੇ ਪੰਜਾਬ ਵਿਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇ | ਉਨ੍ਹਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ | ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ | ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ |

ਪਿਛਲੀ ਖ਼ਬਰ ਜਹਾਜ਼ ਹਾਦਸੇ ਦੇ ਮਿ੍ਤਕਾ ਦੀ ਯਾਦ ਵਿਚ ਪਾਏ ਪਾਠ ਦੇ ਭੋਗ ਅਗਲੀ ਖ਼ਬਰ ਮਸਤੂਆਣਾ ਕੌਂਸਲ ਦੇ ਸੀਨੀਅਰ ਮੈਂਬਰ ਕੁੱਕੀ ਕੋਚ ਦੇ ਪੁੱਤਰ ਦੇ ਦਿਹਾਂਤ 'ਤੇ ਮੀਤ ਹੇਅਰ, ਚੀਮਾ, ਭਰਾਜ, ਲੌਂਗੋਵਾਲ, ਗਰਗ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।