27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ ਵੰਡੇ ਚੈੱਕ <br/>

ਅਜੀਤ ਡੈਸਕ 23-06-2025
ਜਖੇਪਲ, 22 ਜੂਨ (ਮੇਜਰ ਸਿੰਘ ਸਿੱਧੂ) - ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਜਖੇਪਲ ਵਿਖੇ ਬਰਾਂਚ ਮੈਨੇਜਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਪਿੰਡ ਜਖੇਪਲ ਤੋਂ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਮੱਖਣ ਸਿੰਘ ਤੇ ਬੰਤ ਕੌਰ ਨੂੰ ਖੇਤਰੀ ਦਫ਼ਤਰ ਸੰਗਰੂਰ ਤੋਂ ਆਏ ਮੈਨੇਜਰ ਸ਼੍ਰੀ ਮਹਿੰਦਰ ਸਿੰਘ ਵਲੋਂ 2-2 ਲੱਖ ਰੁਪਏ ਦੇ ਚੈੱਕ ਵੰਡੇ ਗਏ | ਬਰਾਂਚ ਮੈਨੇਜਰ ਸੰਦੀਪ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ ਵਿਅਕਤੀ ਨੇ 436 ਰੁਪਏ ਸਾਲਾਨਾ ਭਰਨੇ ਹੰਦੇ ਹਨ ਜਿਸ ਤੇ ਵਿਅਕਤੀ ਦੀ ਕਿਸੇ ਵੀ ਕਾਰਨ ਮੌਤ ਹੋਣ ਤੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਵਿਅਕਤੀ ਨੇ 20 ਰੁਪਏ ਸਾਲਾਨਾ ਭਰਨੇ ਹੁੰਦੇ ਹਨ ਜਿਸ ਨਾਲ ਵਿਅਕਤੀ ਦੀ ਮੌਤ ਕਿਸੇ ਹਾਦਸੇ ਕਾਰਨ ਹੋਣ ਤੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਮਿਲਦੇ ਹਨ | ਇਸ ਮੌਕੇ ਬਰਾਂਚ ਮੈਨੇਜਰ ਸੰਦੀਪ ਕੁਮਾਰ, ਖੇਤਰੀ ਮੈਨੇਜਰ ਮਹਿੰਦਰ ਸਿੰਘ,ਕੈਸ਼ੀਅਰ ਗੁਰਮੇਲ ਸਿੰਘ, ਕਲਰਕ ਸੁਖਵਿੰਦਰ ਸਿੰਘ ਤੇ ਸੀ.ਐੱਚ.ਸੀ. ਹਰਦੀਪ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੈਂਕ ਉਪਭੋਗਤਾ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਸਕੀਮਾਂ ਸੰਬੰਧੀ ਲਾਇਆ ਕੈਂਪ ਲਗਾਇਆ <br/> ਅਗਲੀ ਖ਼ਬਰ ਹਲਕਾ ਕੋਆਰਡੀਨੇਟਰ ਰਾਜਵਿੰਦਰ ਸੀਤਲ ਨੇ ਐਡਵੋਕੇਟ ਜੱਸ ਬੱਜੋਆਣਾ ਦੀ ਅਗਵਾਈ ਹੇਠ ਕੀਤੀ ਵਰਕਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।