27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕੇਂਦਰ ਸਰਕਾਰ ਦੀਆਂ ਸਕੀਮਾਂ ਸੰਬੰਧੀ ਲਾਇਆ ਕੈਂਪ ਲਗਾਇਆ <br/>

ਅਜੀਤ ਡੈਸਕ 23-06-2025
ਕੌਹਰੀਆਂ, 22 ਜੂਨ (ਸੁਨੀਲ ਕੁਮਾਰ ਗਰਗ) - ਕਸਬਾ ਕੌਹਰੀਆਂ ਦੇ ਨਜ਼ਦੀਕੀ ਪਿੰਡ ਸਾਦੀਹਰੀ ਵਿਖੇ ਬੀਜੇਪੀ ਦੇ ਸੇਵਾਦਾਰ ਤੁਹਾਡੇ ਦੁਆਰ ਤਹਿਤ ਉਲੀਕੇ ਪ੍ਰੋਗਰਾਮ ਅਨੁਸਾਰ ਕੇਂਦਰ ਸਰਕਾਰ ਦੀਆ ਸਕੀਮਾਂ ਪਿੰਡ -ਪਿੰਡ , ਘਰ-ਘਰ ਤੱਕ ਪਹੁੰਚਾਉਣ ਲਈ ਅੱਜ ਕੈਂਪ ਲਗਾਇਆ ਗਿਆ | ਜਿਸ ਦੌਰਾਨ ਆਯੂਸ਼ਮਾਨ ਕਾਰਡ, ਆਯੂਸ਼ਮਾਨ ਕਾਰਡ 5 ਲੱਖ ਤੱਕ ਮੁਫ਼ਤ ਇਲਾਜ, ਕਿਸਾਨ ਸਨਮਾਨ ਨਿਧੀ, ਅਵਾਸ ਯੋਜਨਾ, ਈ-ਸਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪੈਨਸ਼ਨ, ਪ੍ਰਧਾਨ ਮੰਤਰੀ ਸੂਰਯਾ ਘਰ ਮੁਫ਼ਤ ਬਿਜਲੀ ਯੋਜਨਾ, ਟੂਲ ਕਿੱਟ ਵੰਡ ਪ੍ਰੋਗਰਾਮ ਅਤੇ ਕਾਰਡ ਬਣਾਏ | ਇਸ ਮੌਕੇ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਕਲੇਰ ਸੂਬਾ ਮੀਤ ਪ੍ਰਧਾਨ ਬੀਜੇਪੀ ਕਿਸਾਨ ਵਿੰਗ ਅਤੇ ਰਿਸ਼ੀਪਾਲ ਖੈਰਾ ਇੰਚਾਰਜ ਹਲਕਾ ਦਿੜ੍ਹਬਾ ਨੇ ਦੱਸਿਆ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਪਿੰਡਾਂ ਵਿਖੇ ਕੈਂਪ ਲਗਾਏ ਜਾ ਰਹੇ ਹਨ ਜਿਸ ਦਾ ਬਹੁਤ ਲੋਕ ਲਾਭ ਲੈ ਰਹੇ ਹਨ ਇਸ ਮੌਕੇ ਰਾਮਪਾਲ ਸਿੰਘ ਹਰੀਕਾ, ਰਾਜ ਕੁਮਾਰ ਮਾਧੋ, ਮਾ. ਸਹਿਜਪਾਲ ਸਿੰਘ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਮਤਿ ਰਾਗੀ ਗ੍ਰੰਥੀ ਸਭਾ ਵਲੋਂ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ ਵੰਡੇ ਚੈੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।