27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਮਤਿ ਰਾਗੀ ਗ੍ਰੰਥੀ ਸਭਾ ਵਲੋਂ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ

ਗਤਕਾ ਖਿਡਾਰੀ ਪ੍ਰਬੰਧਕਾਂ ਨਾਲ ਯਾਦਗਾਰੀ ਫ਼ੋਟੋ ਕਰਵਾਉਂਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 23-06-2025
ਸੰਗਰੂਰ, 22 ਜੂਨ (ਦਮਨਜੀਤ ਸਿੰਘ)-ਗੁਰਮਤਿ ਪ੍ਰਚਾਰਕ ਗ੍ਰੰਥੀ-ਰਾਗੀ ਸਭਾ ਸੰਗਰੂਰ ਵਲੋਂ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਤੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਦੇ ਪ੍ਰਧਾਨ ਭਾਈ ਬਚਿੱਤਰ ਸਿੰਘ ਕੈਨੇਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਭਾਈ ਗੁਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਬੁਰਜ ਅਤੇ ਭਾਈ ਬਿੱਕਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਦੀ ਦੇਖ ਰੇਖ ਹੇਠ ਅੰਤਰਰਾਸ਼ਟਰੀ ਗਤਕਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜੰਡਸਰ ਗਤਕਾ ਅਖਾੜਾ ਖਡਿਆਲ ਦੇ ਜਥੇਦਾਰ ਗੁਰਤੇਜ ਸਿੰਘ, ਵਿਦਿਆਰਥੀ ਦਮਦਮੀ ਟਕਸਾਲ ਤੇ ਨੌਜਵਾਨਾਂ ਅਤੇ ਭੁਜੰਗੀਆਂ ਵਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਵੱਖ-ਵੱਖ ਹੈਰਾਨੀਜਨਕ ਜੌਹਰ ਵਿਖਾ ਕੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵਿਚ ਜੋਸ਼ ਭਰ ਦਿੱਤਾ | ਭਾਈ ਗੁਰਧਿਆਨ ਸਿੰਘ ਸਕੱਤਰ ਦੇ ਮੰਚ ਸੰਚਾਲਨ ਅਧੀਨ ਗਤਕੇ ਦੌਰਾਨ ਸਿੰਘਾਂ ਵਲੋਂ ਕਵਿਤਾਵਾਂ ਅਤੇ ਸ਼ੇਅਰਾਂ ਰਾਹੀਂ ਬੀਰਰਸੀ ਮਾਹੌਲ ਬੰਨ੍ਹ ਦਿੱਤਾ, ਜਿਸ ਦਾ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਉਤਸ਼ਾਹ ਵਧਾਇਆ | ਇਸ ਸਮਾਗਮ ਲਈ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪਿੰ੍ਰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ ਤੋਂ ਇਲਾਵਾ ਸਭਾ ਦੇ ਮੈਂਬਰ ਭਾਈ ਸਵਰਨ ਸਿੰਘ ਜੋਸ਼, ਭਾਈ ਸਤਵਿੰਦਰ ਸਿੰਘ ਭੋਲਾ, ਭਾਈ ਰਣਜੀਤ ਸਿੰਘ ਕਾਲੇਕੇ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ, ਮਦਨਜੀਤ ਸਿੰਘ, ਹਰਸਿਮਰਜੀਤ ਸਿੰਘ ਅਤੇ ਭਰਪੂਰ ਸਿੰਘ ਗੋਲਡੀ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਮੁੱਖੀਆਂ ਰਾਜਵਿੰਦਰ ਸਿੰਘ ਲੱਕੀ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਹਰਭਜਨ ਸਿੰਘ ਭੱਟੀ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਭਾਈ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ, ਸੁਖਵਿੰਦਰ ਸਿੰਘ ਭਾਈ ਲਾਲੋ ਜੀ ਸੇਵਾ ਸੁਸਾਇਟੀ, ਸੁਖਦੇਵ ਸਿੰਘ ਰਤਨ ਪ੍ਰਧਾਨ ਗੁਰਦੁਆਰਾ ਬ੍ਰਹਮਗਿਆਨੀ ਭਗਤ ਨਾਮਦੇਵ ਜੀ, ਹਰਬੰਸ ਸਿੰਘ ਕੁਮਾਰ, ਗੁਰਮੀਤ ਸਿੰਘ ਖ਼ਜ਼ਾਨਚੀ ਗੁਰਦੁਆਰਾ ਸਾਹਿਬ ਸੰਤਪੁਰਾ ਤੋਂ ਇਲਾਵਾ ਭਾਈ ਸਤਪਾਲ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਮਲਕੀਤ ਸਿੰਘ ਸਿੱਖ ਜਥਾ ਮਾਲਵਾ, ਭੁਪਿੰਦਰ ਸਿੰਘ ਗਰੇਵਾਲ ਪ੍ਰਧਾਨ ਗੁਰਦੁਆਰਾ ਕਲਗ਼ੀਧਰ ਸਾਹਿਬ, ਸੀਤਾ ਗੋਲਡੀ, ਮਨਜੀਤ ਸਿੰਘ, ਹਰਫੂਲ ਸਿੰਘ, ਭਾਈ ਬਲਜੀਤ ਸਿੰਘ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ, ਪਲਵਿੰਦਰ ਸਿੰਘ, ਦਵਿੰਦਰ ਸਿੰਘ ਦੁਆਬੀਆ, ਭਾਈ ਸੁੰਦਰ ਸਿੰਘ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ, ਮੋਹਨ ਸਿੰਘ, ਭਾਈ ਹਰਜੀਤ ਸਿੰਘ ਭੂਤਗੜ ਗੁਰਦੁਆਰਾ ਸ਼ਾਹੀ ਸਮਾਧਾਂ, ਰਵਿੰਦਰ ਸਿੰਘ ਜੋਹਲ, ਈਮਾਨ ਪ੍ਰੀਤ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਅਤੇ ਸੰਗਤਾਂ ਨੇ ਇਸ ਗਤਕੇ ਅਖਾੜੇ ਨੂੰ ਵੇਖਿਆ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਪ੍ਰਬੰਧਕਾਂ ਵਲੋਂ ਹਾਜ਼ਰ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਜਦੋਂ ਕਿ ਤਾਲਮੇਲ ਕਮੇਟੀ ਵਲੋਂ ਜਸਵਿੰਦਰ ਸਿੰਘ ਪਿ੍ੰਸ, ਗੁਰਪ੍ਰੀਤ ਸਿੰਘ ਰਾਮਪੁਰਾ, ਕੁਲਵੰਤ ਸਿੰਘ ਬੁਰਜ, ਰਾਜਵਿੰਦਰ ਸਿੰਘ ਲੱਕੀ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਪ੍ਰੀਤ ਗੁਰਮਤਿ ਰਾਗੀ ਗ੍ਰੰਥੀ ਸਭਾ ਦੇ ਨੁਮਾਇੰਦਿਆਂ ਨੇ ਗੁਰਤੇਜ ਸਿੰਘ ਖਡਿਆਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਬਿੱਕਰ ਸਿੰਘ ਅਤੇ ਸੰਸਥਾਵਾਂ ਦੇ ਮੁਖੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਅਮਰੀਕੀ ਹਮਲੇ ਦੀ ਆਗੂਆਂ ਵਲੋਂ ਨਿੰਦਾ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਸਕੀਮਾਂ ਸੰਬੰਧੀ ਲਾਇਆ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।