ਲੌਂਗੋਵਾਲ, 22 ਜੂਨ (ਵਿਨੋਦ ਸ਼ਰਮਾ)-ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 3.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ | ਇਸ ਪ੍ਰੋਜੈਕਟ ਤਹਿਤ 3 ਕਿੱਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਅਤੇ ਇਸ ਨਾਲ 600 ਘਰਾਂ ਨੂੰ ਪਾਣੀ ਪੁੱਜੇਗਾ | ਇਸ ਮੌਕੇ ਉਨ੍ਹਾਂ ਨੇ ਬੱਸ ਅੱਡਾ ਲੌਂਗੋਵਾਲ ਨੇੜੇ ਕਰੀਬ 01 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 800 ਸਟਰੀਟ ਲਾਈਟਾਂ ਲਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ਼ ਹੋਵੇ ਤਾਂ ਕਿਸੇ ਵੀ ਕੰਮ ਵਿਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ | ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁੱਟੀ ਲਗਦੀ ਹੈ ਤਾਂ ਫ਼ੌਰੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਵਿਚ ਪੂਰੇ ਕਰ ਕੇ ਲੋਕ ਅਰਪਿਤ ਕੀਤੇ ਜਾਣਗੇ | ਸ਼੍ਰੀ ਅਰੋੜਾ ਨੇ ਇਹ ਵੀ ਕਿਹਾ ਕਿ ਤਰਕਸੰਗਤ ਢੰਗ ਨਾਲ ਲੋੜ ਮੁਤਾਬਿਕ ਲਾਈਟਾਂ ਲਾਈਆਂ ਜਾਣ | ਸਾਂਝੀਆਂ ਥਾਵਾਂ ਉੱਤੇ ਲਾਈਟਾਂ ਲਾਉਣ ਨੂੰ ਤਰਜੀਹ ਦਿੱਤੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਪਿੰਡੀਆਂ ਵਿਖੇ ਵੀ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਕਰਵਾਏ ਜਾਣਗੇ | ਇਸ ਮੌਕੇ ਪਰਮਿੰਦਰ ਕੌਰ ਬਰਾੜ ਪ੍ਰਧਾਨ, ਜਸਪ੍ਰੀਤ ਕੌਰ ਸੀਨੀਅਰ ਮੀਤ ਪ੍ਰਧਾਨ, ਸੁਸ਼ਮਾ ਰਾਣੀ ਮੀਤ ਪ੍ਰਧਾਨ, ਮੇਲਾ ਸਿੰਘ ਐਮ.ਸੀ., ਗੁਰਮੀਤ ਸਿੰਘ ਫ਼ੌਜੀ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਬਲਵਿੰਦਰ ਸਿੰਘ ਢਿੱਲੋਂ , ਰਾਜ ਸਿੰਘ, ਸ਼ੀਸ਼ਨਪਾਲ, ਅੰਮਿ੍ਤਪਾਲ ਸਿੰਘ, ਕਮਲ ਬਰਾੜ, ਸ਼ਿਪੀ ਧੀਮਾਨ, ਭੀਮ ਬਾਵਾ ਸਰਪੰਚ, ਗੁਰਜੰਟ ਖਾਨ, ਸੁਖਪਾਲ ਬਾਜਵਾ, ਈ.ਓ. ਬਾਲ ਕਿ੍ਸ਼ਨ, ਸੁਖਪਾਲ ਸਿੰਘ ਬਾਜਵਾ, ਪਿ੍ੰਸੀਪਲ ਨਾਜ਼ਰ ਸਿੰਘ, ਸਰਪੰਚ ਨਿਹਾਲ ਸਿੰਘ, ਸਰਪੰਚ ਦਰਸ਼ਨ ਸਿੰਘ, ਗੁਰਸੇਵਕ ਸਿੰਘ ਚਹਿਲ, ਸਰਪੰਚ ਜਗਰਾਜ ਸਿੰਘ, ਕੇਸਰ ਸਿੰਘ ਅÏਜਲਾ, ਬੰਟੀ ਮਾਨ, ਸਰਪੰਚ ਭੀਮ ਦਾਸ ਬਾਵਾ ਅਤੇ ਸੰਜੂ ਜਿੰਦਲ ਹਾਜ਼ਰ ਸਨ |