ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਸਰਬਜੀਤ ਸਿੰਘ ਧਾਲੀਵਾਲ)-ਲਘੂ ਉਦਯੋਗ ਭਾਰਤੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਣ ਉਪਰੰਤ ਸੂਬਾ ਕਾਰਜਕਾਰਨੀ ਮੈਂਬਰ ਪ੍ਰਦੀਪ ਮੈਨਨ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਕਾਰਜਕਾਰਨੀ ਮੈਂਬਰ ਵੱਖ-ਵੱਖ ਉਦਯੋਗਿਕ ਮਸਲੇ ਲੈ ਕੇ ਪਹੁੰਚੇ | ਜਿਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਲਘੂ ਉਦਯੋਗ ਭਾਰਤੀ ਦੇ ਕੌਮੀ ਉਪ ਪ੍ਰਧਾਨ ਅਰਵਿੰਦ ਧੂਮਲ ਦੀ ਅਗਵਾਈ ਵਿਚ ਇਨ੍ਹਾਂ ਸਮੱਸਿਆਵਾਂ ਦੇ ਠੋਸ ਹੱਲ ਬਾਰੇ ਵਿਸਥਾਰ ਸਹਿਤ ਵਿਚਾਰ-ਚਰਚਾ ਕੀਤੀ ਗਈ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਬਾਰੇ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਲਦ ਹੀ ਲਘੂ ਉਦਯੋਗ ਭਾਰਤੀ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਟੀਮ ਸੁਨਾਮ ਆਉਣਗੇ ਤਾਂ ਜੋ ਇੱਥੋਂ ਦੇ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾ ਸਕੇ |