27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪੰਜਾਬੀ ਯੂਨੀਵਰਸਿਟੀ ਦੇ ਠੇਕਾ ਆਧਾਰਿਤ ਪ੍ਰੋਫ਼ੈਸਰਾਂ ਨੇ ਅਮਨ ਅਰੋੜਾ ਨੂੰ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 23-06-2025
ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਸਰਬਜੀਤ ਸਿੰਘ ਧਾਲੀਵਾਲ)-ਕੰਟਰੈਕਟ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਫ਼ਦ ਵਲੋਂ ਡਾ. ਰਜਿੰਦਰ ਸਿੰਘ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਵਿਚ ਪਿਛਲੇ ਕਈ ਸਾਲਾਂ ਤੋਂ ਕੰਟਰੈਕਟ ਅਧਿਆਪਕਾਂ ਦੇ ਲਟਕਦੇ ਆ ਰਹੇ ਸੱਤਵੇਂ ਪੇ ਕਮਿਸ਼ਨ ਸਮੇਤ ਜਥੇਬੰਦੀ ਦੀਆਂ ਵੱਖ-ਵੱਖ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ | ਆਗੂਆਂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਅਦਾਰਿਆਂ ਵਿਚ ਕੰਮ ਕਰਦੇ ਕੰਟਰੈਕਟ ਅਧਿਆਪਕਾਂ ਵਲੋਂ ਆਪਣੇ ਆਪ ਤੇ ਯੂ.ਜੀ.ਸੀ ਵਲੋਂ ਪ੍ਰਵਾਨਿਤ 2018 ਦੇ ਰੈਗੂਲੇਸ਼ਨ ਅਨੁਸਾਰ ਸੱਤਵਾਂ ਪੇ ਕਮਿਸ਼ਨ ਲਾਗੂ ਕਰਵਾਉਣ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਈ ਜਾ ਰਹੀ ਹੈ | ਇੰਨਾ ਹੀ ਨਹੀਂ ਇਸ ਮਸਲੇ ਸਬੰਧੀ ਕੰਟਰੈਕਟ ਅਧਿਆਪਕਾਂ ਵਲੋਂ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਵੀ ਮੁਲਾਕਾਤਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਉਨ੍ਹਾਂ ਦਾ ਮਸਲਾ ਅਜੇ ਤੱਕ ਹੱਲ ਨਹੀਂ ਹੋਇਆ | ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਵਿਚਾਰਨ ਉਪਰੰਤ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੇ ਸੱਤਵੇਂ ਪੇ ਕਮਿਸ਼ਨ ਦੇ ਮਾਮਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਸਿੱਖਿਆ ਦਾ ਚਾਨਣ ਫੈਲਾ ਰਹੇ ਅਧਿਆਪਕ ਵਰਗ ਨੂੰ ਕਿਸੇ ਵੀ ਕਿਸਮ ਦੇ ਸ਼ੋਸ਼ਣ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਡਾ. ਜਗਪਾਲ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਖਨਾਲ ਕਲਾ ਵਿਖੇ ਯੋਗ ਦਿਵਸ ਮਨਾਇਆ <br/> ਅਗਲੀ ਖ਼ਬਰ ਲਘੂ ਉਦਯੋਗ ਭਾਰਤੀ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।