27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਲਕਾ ਭਦੌੜ ਦੇ ਨਿਯੁਕਤ ਕੀਤੇ ਕੋਆਰਡੀਨੇਟਰ ਨੇ ਕਾਂਗਰਸੀਆਂ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 23-06-2025
ਭਦੌੜ, 22 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ ਭਦੌੜ ਦੇ ਨਿਯੁਕਤ ਕੀਤੇ ਕੋਆਰਡੀਨੇਟਰ ਗੁਰਤੇਜ ਸਿੰਘ ਲੌਂਗੋਵਾਲ ਵਲੋਂ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕਾ ਬਰਨਾਲਾ ਦੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਪੁੱਜੇ | ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ਦੇ ਲਿਆਉਣ ਲਈ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦਾ ਆਉਣਾ ਬਹੁਤ ਜ਼ਰੂਰੀ ਬਣ ਚੁੱਕੇ ਹੈ ਕਿਉਂਕਿ ਆਪ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤਬਾਹੀ ਦੇ ਕੰਡੇ ਉਪਰ ਖੜ੍ਹਾ ਹੈ, ਜਿਸ ਕਰਕੇ ਸਾਨੂੰ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਅੰਦਰ ਸਿਰਤੋੜ ਮਿਹਨਤ ਕਰਨੀ ਚਾਹੀਦੀ ਹੈ | ਹਲਕਾ ਕੋਆਰਡੀਨੇਟਰ ਗੁਰਤੇਜ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹਦਾਇਤਾਂ ਅਨੁਸਾਰ ਹਲਕੇ ਅੰਦਰ ਸਰਗਰਮ ਵਿਅਕਤੀਆਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਬੂਥ ਲੇਬਲ ਦੀਆਂ ਕਮੇਟੀਆਂ ਗਠਨ ਕੀਤਾ ਜਾਣਾ ਹੈ ਜਿਸ ਦਾ ਪੂਰਾ ਰਿਕਾਰਡ ਕੇਂਦਰੀ ਹਾਈ ਕਮਾਨ ਖ਼ੁਦ ਦੇਖ ਰਹੀ ਹੈ | ਇਸ ਸਮੇਂ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ, ਸਾਬਕਾ ਪ੍ਰਧਾਨ ਰਾਜਵੀਰ ਸਿੰਗਲਾ, ਕੋਆਰਡੀਨੇਟਰ ਇੰਜ: ਰਾਜਵਿੰਦਰ ਸਿੰਘ ਸ਼ੀਤਲ, ਸੁਖਵਿੰਦਰ ਸਿੰਘ ਧਾਲੀਵਾਲ, ਪ੍ਰਧਾਨ ਰਵਿੰਦਰ ਸਿੰਘ ਬਿੰਦਰੀ, ਇੰਦਰਜੀਤ ਸਿੰਘ ਭਿੰਦਾ, ਲੱਕੀ ਪੱਖੋ ਬਰਨਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਮਰਨਾਥ ਯਾਤਰੀਆਂ ਲਈ 36 ਵੇਂ ਭੰਡਾਰੇ ਦੀ ਰਸਦ ਦੇ ਟਰੱਕਾਂ ਨੂੰ ਵਿਨੋਦ ਗੁਪਤਾ ਨੇ ਕੀਤਾ ਰਵਾਨਾ <br/> ਅਗਲੀ ਖ਼ਬਰ ਐਡਵੋਕੇਟ ਪ੍ਰੀਤ ਮਹਿੰਦਰ ਰਾਣਾ ਕਾਂਗਰਸ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।