27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸੁਖਵਿੰਦਰ ਸਿੰਘ ਪਦ ਉੱਨਤ ਹੋ ਕੇ ਸੀਨੀਅਰ ਸਹਾਇਕ ਡੀ.ਈ.ਓ ਬਣੇ <br/>

ਅਜੀਤ ਡੈਸਕ 23-06-2025
ਸੰਦੌੜ, 22 ਜੂਨ (ਜਸਵੀਰ ਸਿੰਘ ਜੱਸੀ) - ਸਰਕਾਰੀ ਹਾਈ ਸਕੂਲ ਝਨੇਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸ. ਸੁਖਵਿੰਦਰ ਸਿੰਘ ਜੂਨੀਅਰ ਸਹਾਇਕ ਤੋਂ ਪਦ ਉੱਨਤ ਹੋ ਕੇ ਬਤੌਰ ਸੀਨੀਅਰ ਸਹਾਇਕ ਡੀ ਈ ਓ (ਐ ਸਿੱ) ਬਣ ਗਏ ਹਨ ਅਤੇ ਉਨ੍ਹਾਂ ਮਲੇਰਕੋਟਲਾ ਵਿਖੇ ਜੁਆਇਨ ਕਰ ਲਿਆ ਹੈ ਪਦ ਉੱਨਤ ਹੋਣ ਦੀ ਖ਼ੁਸ਼ੀ ਵਿਚ ਰੱਖੇ ਇੱਕ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਤੀਆਂ ਗਈਆਂ ਸੇਵਾਵਾਂ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਪਿਤਾ ਸ. ਮੇਜਰ ਸਿੰਘ ਨੂੰ ਸ਼ੁੱਭਕਾਮਨਾਵਾਂ ਦੇਣ ਵਾਲਿਆਂ ਵਿਚ ਪ੍ਰਮੁੱਖ ਤੌਰ 'ਤੇ ਲੈਕਚਰਾਰ ਜਸਵਿੰਦਰ ਸਿੰਘ ਮੇਰਾਵਾਲੀ, ਲੈਕਚਰਾਰ ਸੁਖਦੇਵ ਸਿੰਘ ਚੱਕ, ਐੱਸ/ਸੀ.ਬੀ.ਸੀ ਅਧਿਆਪਕ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ, ਕਮਲਜੀਤ ਸਿੰਘ, ਨਿਰਮਲ ਸਿੰਘ ਰਾਜਵਿੰਦਰ ਸਿੰਘ, ਵਰਿੰਦਰ ਸਿੰਘ, ਸੰਜੀਵ ਕੁਮਾਰ, ਸਤਾਰ ਮੁਹੰਮਦ, ਅੰਨਸ, ਕਮਲਦੀਪ ਸਿੰਘ (ਸਾਰਾ ਝੁਨੇਰ ਸਟਾਫ਼, ਮਨਿਸਟਰੀਅਲ ਸਟਾਫ਼ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ, ਜੈ ਗੋਪਾਲ ਮਟਕਣ, ਨਿਰਮਲ ਸਿੰਘ ਚੱਕ, ਦਰਸ਼ਨ ਸਿੰਘ, ਹਰਿੰਦਰ ਸਿੰਘ, ਤਰਸੇਮ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਉਭਾਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 77 ਲੱਖ ਰੁਪਏ ਦਾ ਚੈੱਕ ਸੌਂਪਿਆ <br/> ਅਗਲੀ ਖ਼ਬਰ ਸੰਗਰੂਰ ਦੇ ਅਜੀਤ ਨਗਰ 'ਚ ਨਵੇਂ ਟਿਊਬਵੈੱਲਾਂ ਦਾ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।