27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮਲੇਸ਼ੀਆ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਪ ਨੇ ਤੀਜਾ ਅੰਤਰ ਰਾਸ਼ਟਰੀ ਸਿੱਖਿਆ ਸੰਮੇਲਨ ਕਰਵਾਇਆ

ਅਜੀਤ ਡੈਸਕ 23-06-2025
ਭਵਾਨੀਗੜ੍ਹ, 22 ਜੂਨ (ਲਖਵਿੰਦਰ ਪਾਲ ਗਰਗ)-ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਪ ਵਲੋਂ ਤੀਜਾ ਅੰਤਰ ਰਾਸ਼ਟਰੀ ਸਿੱਖਿਆ ਸੰਮੇਲਨ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਕਰਵਾਇਆ ਗਿਆ | ਇਸ ਸਬੰਧੀ ਫਾਊਾਡੇਸ਼ਨ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਕਰਵਾਏ ਗਏ ਸੰਮੇਲਨ 'ਚ ਭਾਰਤ ਤੇ ਬਾਹਰਲੇ ਦੇਸ਼ਾਂ ਤੋਂ ਆਏ 75 ਡੈਲੀਗੇਟਾਂ ਨੇ ਭਾਗ ਲਿਆ | ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ ਨੇ ਸੰਮੇਲਨ ਦੇ ਵਿਸ਼ੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਤੇ ਮਾਪਿਆਂ ਨੂੰ ਵੀ ਸਮੇਂ ਦਾ ਹਾਣੀ ਹੋਣਾ ਪਵੇਗਾ | ਇਸ ਮੌਕੇ ਡਾ. ਐੱਚ.ਐੱਸ. ਧਾਲੀਵਾਲ ਨੇ ਸਕੀਲ ਐਜੂਕੇਸ਼ਨ 'ਤੇ ਜ਼ੋਰ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਡਾਲੀ ਸਿੰਘ, ਅਨਿਲ ਮਿੱਤਲ, ਬਲਦੇਵ ਬਾਵਾ, ਸੰਜੇ ਗੁਪਤਾ, ਸੁਖਦੇਵ ਸਿੰਘ ਜੱਜ, ਤਰਸੇਮ ਜੋਸ਼ੀ, ਸੰਦੀਪ ਬਾਂਸਲ, ਸਤਨਾਮ ਸਿੰਘ ਬੁੱਟਰ, ਸ਼ਿਵ ਕੁਮਾਰ ਜਿੰਦਲ, ਗੁਰਮੀਤ ਕੌਰ ਨੇ ਆਪਣੇ-ਆਪਣੇ ਸੁਝਾਅ ਦਿੱਤੇ | ਇਸ ਮੌਕੇ ਡੈਲੀਗੇਟ ਦੇ ਤੌਰ 'ਤੇ ਪਹੁੰਚੇ ਜਤਿੰਦਰ ਸਿੰਘ ਆਸਟੇ੍ਰਲੀਆ, ਸ਼ੀਰੂ ਬੇਦੀ, ਸਰਗਮ ਥਿੰਦ, ਦਿਵਿਆ ਜੁਲਕਾ, ਪ੍ਰਗਟ ਸਿੰਘ, ਸ਼ੁਭਕਰਮਨ ਸਿੰਘ, ਵਿਸ਼ਾਲੀ ਗੁਪਤਾ, ਕਿ੍ਸ਼ਾ ਮਿੱਤਲ ਤੇ ਵਰਿੰਦਾ ਮਿੱਤਲ ਨੇ ਇਸ ਸੰਮੇਲਨ ਨੂੰ ਕਾਮਯਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ | ਓਪਨ ਮਾਇਕ ਡਿਸਕਸ਼ਨ ਦੌਰਾਨ ਗੁਰਵਿੰਦਰ ਕੌਰ, ਨੀਰੂ ਮਹਿਤਾ, ਮਨੋਰਮਾ ਸਮਾਗ, ਯਸ਼ਪਾਲ ਆਹੂਜਾ, ਤੇਜਿੰਦਰ ਗੁਪਤਾ ਨੇ ਵਧੀਆ ਸੁਝਾਵਾਂ ਰਾਹੀ ਸੰਮੇਲਨ ਦੇ ਵਿਸ਼ੇ ਨੂੰ ਅਰਥ ਭਰਪੂਰ ਬਣਾਇਆ | ਸਮਾਗਮ ਦੇ ਅੰਤ ਵਿਚ ਏ.ਪੀ.ਐਫ. ਦੇ ਡਾਇਰੈਕਟਰ ਸੰਦੀਪ ਮਹਿਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਅਗਲੇ ਚੌਥੇ ਅੰਤਰ ਰਾਸ਼ਟਰੀ ਸਿੱਖਿਆ ਸੰਮੇਲਨ ਨੂੰ ਕਰਵਾਉਣ ਦੇ ਲਈ ਕੈਨੇਡਾ ਦੀ ਧਰਤੀ ਨੂੰ ਚੁਣਿਆ |

ਪਿਛਲੀ ਖ਼ਬਰ ਸੁਪਰ ਸਟੈਂਡਰਡ ਐਗਰੋ ਕੰਬਾਈਨ ਦੇ ਚੇਅਰਮੈਨ ਗੁਰਦਿਆਲ ਸਿੰਘ ਭਰੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਹਿਤ ਸਭਾ ਸੁਨਾਮ ਵਲੋਂ ਕੀਤੇ ਵਿਸ਼ੇਸ਼ ਸਮਾਗਮ ਵਿਚ ਪੁਸਤਕ 'ਕੰਬੋਜ ਇਤਿਹਾਸ' ਕੀਤੀ ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।