28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮੀਂਹ ਕਾਰਨ ਗ਼ਰੀਬ ਪਰਿਵਾਰ ਦਾ ਆਸ਼ਿਆਨਾ ਹੋਇਆ ਤਹਿਸ-ਨਹਿਸ

ਅਜੀਤ ਡੈਸਕ 05-09-2025
ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਵੇਰ ਤੋਂ ਹੀ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਨੇੜਲੇ ਪਿੰਡ ਬਖਸ਼ੀਵਾਲਾ ਦੇ ਇੱਕ ਗ਼ਰੀਬ ਪਰਿਵਾਰ ਦਾ ਤਿੰਨ ਕਮਰਿਆਂ ਦਾ ਘਰ ਵੇਖਦੇ ਵੇਖਦੇ ਹੀ ਢਹਿ ਢੇਰੀ ਹੋ ਗਿਆ | ਪਿੰਡ ਦੇ ਹੀ ਕਿਸਾਨ ਆਗੂ ਜਗਤਾਰ ਸਿੰਘ ਬਖਸ਼ੀਵਾਲਾ ਨੇ ਦੱਸਿਆ ਕਿ ਇੱਕ ਬੇਹੱਦ ਗ਼ਰੀਬ ਮਹਿਰਾ ਪਰਿਵਾਰ ਦਾ ਸਤਨਾਮ ਸਿੰਘ ਕਾਕਾ ਪੁੱਤਰ ਕਰਨੈਲ ਸਿੰਘ ਆਪਣੇ ਬਾਲ ਬੱਚਿਆਂ ਸਮੇਤ ਇੱਕ ਛੋਟੇ-ਛੋਟੇ ਤਿੰਨ ਕਮਰਿਆਂ ਦੇ ਘਰ 'ਚ ਆਪਣਾ ਜੀਵਨ ਬਸਰ ਕਰ ਰਿਹਾ ਸੀ ਕਿ ਅੱਜ ਸਵੇਰੇ ਹੀ ਉਸ ਦਾ ਘਰ ਡਿੱਗ ਗਿਆ | ਉਨ੍ਹਾਂ ਕਿਹਾ ਕਿ ਭਾਵੇਂ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਉਸ ਦੇ ਘਰ ਦਾ ਸਾਰਾ ਘਰੇਲੂ ਸਮਾਨ ਤਹਿਸ-ਨਹਿਸ ਹੋ ਗਿਆ | ਉਨ੍ਹਾਂ ਪ੍ਰਸ਼ਾਸਨ ਤੋਂ ਇਸ ਗ਼ਰੀਬ ਪਰਿਵਾਰ ਦੀ ਮਾਲੀ ਮਦਦ ਕਰਨ ਦੀ ਮੰਗ ਕੀਤੀ |
ਪਿਛਲੀ ਖ਼ਬਰ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਲੋਂ ਬੇਘਰ ਲੋਕਾਂ ਲਈ ਮਦਦ ਦੀ ਪੇਸ਼ਕਸ਼ <br/> ਅਗਲੀ ਖ਼ਬਰ ਮਾਨਸਾ ਜ਼ਿਲ੍ਹੇ 'ਚ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣਾ ਜਾਰੀ, ਮੀਂਹ ਨੇ ਲੋਕਾਂ ਦੀ ਚਿੰਤਾ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।