ਸੰਗਰੂਰ, 21 ਸਤੰਬਰ (ਧੀਰਜ ਪਸੌਰੀਆ) - ਮਜ਼ਦੂਰਾਂ ਦੇ ਹੱਕ ਵਿਚ ਬਿਆਨ ਜਾਰੀ ਕਰਦਿਆਂ ਸਾਇੰਟੇਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ ਅਮਰਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਜੇਕਰ ਕਿਸੇ ਵੀ ਤਰੀਕੇ ਨਾਲ ਸੂਬੇ 'ਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਕਦਮ ਸਿਰਫ਼ ਸਮਾਜਕ ਸਦਭਾਵਨਾ ਨੂੰ ਹੀ ਨਹੀਂ ਸਗੋਂ ਆਰਥਿਕ ਪ੍ਰਣਾਲੀ ਨੂੰ ਵੀ ਗੰਭੀਰ ਤੌਰ 'ਤੇ ਹਿਲਾ ਦੇਵੇਗਾ | ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਰੋਜ਼ਗਾਰ ਲਈ ਵਿਦੇਸ਼ਾਂ ਅਤੇ ਹੋਰ ਸੂਬਿਆਂ 'ਚ ਵੱਸਦੇ ਹਨ ਅਤੇ ਉੱਥੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਆਪਣੀ ਜ਼ਿੰਦਗੀ ਬਿਤਾਉਂਦੇ ਹਨ | ਇਸੇ ਤਰ੍ਹਾਂ ਹੋਰ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰ ਪੰਜਾਬ ਦੀ ਰੋਜ਼ਾਨਾ ਜ਼ਿੰਦਗੀ ਅਤੇ ਖੇਤੀਬਾੜੀ ਪ੍ਰਣਾਲੀ ਦਾ ਅਟੁੱਟ ਹਿੱਸਾ ਹਨ | ਉਨ੍ਹਾਂ ਤੋਂ ਬਿਨਾਂ ਨਾ ਤਾਂ ਕਿਸਾਨ ਆਪਣੀ ਫ਼ਸਲ ਦੀ ਬੀਜਾਈ ਕਰ ਸਕਦੇ ਹਨ ਅਤੇ ਨਾ ਹੀ ਉਦਯੋਗ ਚੱਲ ਸਕਦੇ ਹਨ | ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਨਕਾਰਾਤਮਿਕ ਸੋਚ ਸੂਬੇ ਦੇ ਸਮਾਜਕ ਮਾਹੌਲ ਨੂੰ ਵੀ ਪ੍ਰਭਾਵਿਤ ਕਰ