29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਜੱਥੇਦਾਰ ਝੂੰਦਾਂ ਨੂੰ ਸੌਂਪੀ <br/>

ਅਜੀਤ ਡੈਸਕ 22-09-2025
ਅਮਰਗੜ੍ਹ, 21 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਦੇ ਰਕਬੇ ਦਾ ਵੱਡਾ ਹਿੱਸਾ ਪਾਣੀਆਂ ਦੀ ਮਾਰ ਹੇਠ ਆਉਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡੀ ਪੱਧਰ 'ਤੇ ਮਾਲੀ ਨੁਕਸਾਨ ਹੋਇਆ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਰਾਸ਼ਨ ਅਤੇ ਚਾਰੇ ਤੋਂ ਇਲਾਵਾ ਡੀਜ਼ਲ, ਕਣਕ ਦੇ ਬੀਜ ਅਤੇ ਖਾਦ ਮੁਹੱਈਆ ਕਰਵਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਇਸ ਕਾਰਜ ਵਿਚ ਹਲਕਾ ਅਮਰਗੜ੍ਹ ਤੋਂ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ 11 ਲੱਖ ਰੁਪਏ ਦੀ ਰਾਸ਼ੀ ਇਕੱਠੀ ਕਰਕੇ ਹੜ੍ਹ ਪੀੜਤ ਇਲਾਕਿਆਂ ਵਿਚ ਸਥਾਨਕ ਪੱਧਰ 'ਤੇ ਮੋਹਤਬਰ ਵਿਅਕਤੀਆਂ ਦੀ ਕਮੇਟੀ ਬਣਾ ਕੇ ਵੰਡੀ ਜਾਵੇਗੀ | ਅੱਜ ਪਿੰਡ ਗੁਆਰਾ ਦੀ ਸੰਗਤ ਵਲੋਂ ਜਥੇਦਾਰ ਮੇਘ ਸਿੰਘ ਗੁਆਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਦੀ ਅਗਵਾਈ ਹੇਠ 75000 ਹਜ਼ਾਰ ਰੁਪਏ ਰਾਸ਼ੀ ਇਕੱਠੀ ਕਰਕੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਸੌਂਪੀ ਗਈ | ਇਸ ਮੌਕੇ ਜਥੇਦਾਰ ਮੇਘ ਸਿੰਘ ਗੁਆਰਾ, ਪ੍ਰਧਾਨ ਦਲਵਿੰਦਰ ਸਿੰਘ, ਰਣਜੀਤ ਸਿੰਘ ਸੰਘਾ, ਕੁਲਵਿੰਦਰ ਸਿੰਘ, ਹਾਕਮ ਸਿੰਘ ਨੰਬਰਦਾਰ, ਦਿਲਬਾਗ ਸਿੰਘ, ਲਖਵੀਰ ਸਿੰਘ, ਰਜਿੰਦਰ ਸਿੰਘ ਰੂਪੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਤੌਰ 'ਤੇ ਜਾਣਿਆ ਜਾਵੇਗਾ-ਕੰਵਲਜੀਤ ਢੀਂਡਸਾ <br/> ਅਗਲੀ ਖ਼ਬਰ ਡੀ.ਟੀ.ਐਫ਼. ਬਲਾਕ ਚੀਮਾ 25 ਦੀ ਸੰਗਰੂਰ ਰੈਲੀ 'ਚ ਕਰੇਗੀ ਭਰਵੀਂ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।