ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਆਪਣਾ ਪੰਜਾਬ ਫਾਊਾਡੇਸ਼ਨ ਦੇ ਫਾਊਾਡਰ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਸਮੂਹ ਮਾਂ-ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬੀ ਦੇ ਵਾਰਿਸ ਹੋਣ ਦੇ ਨਾਤੇ ਵਿਸ਼ਵ ਪੰਜਾਬੀ ਦਿਵਸ ਮਨਾਏ ਜਾਣ ਦੇ ਆਰੰਭ ਸਮਾਰੋਹ ਵਿਚ ਪਹੁੰਚਣ ਜਾਂ ਆਪਣੇ ਪੱਧਰ ਉੱਪਰ ਮਨਾਉਣ | ਉਨ੍ਹਾਂ ਦਾ ਕਹਿਣਾ ਹੈ ਕਿ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇੱਕ ਦਿਨ ਵਿਸ਼ੇਸ਼ ਤੌਰ 'ਤੇ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਕੰਵਲਜੀਤ ਢੀਂਡਸਾ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨੂੰ ਮੰਨਦੇ ਹੋਏ ਪੰਜਾਬ ਦੀਆਂ ਸਮੂਹ ਸਿੱਖਿਅਕ ਸੰਸਥਾਵਾਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ | ਆਪਣਾ ਪੰਜਾਬ ਫਾਊਾਡੇਸ਼ਨ ਵਲੋਂ 23 ਸਤੰਬਰ ਨੂੰ ਸਵੇਰੇ 10 ਵਜੇ ਆਡੀਟੋਰੀਅਮ ਹਰਪਾਲ ਟਿਵਾਣਾ, ਮਾਡਲ ਟਾਊਨ, ਪਟਿਆਲਾ ਵਿਖੇ ਵਿਸ਼ਾਲ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਜਿਸ ਵਿਚ ਸ਼ਾਮਲ ਹੋਣ ਦਾ ਮਾਂ-ਬੋਲੀ ਪੰਜਾਬੀ ਵਲੋਂ ਖੁੱਲ੍ਹਾ ਸੱਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਪੀਲ ਹੈ ਕਿ ਇਸ ਦਿਨ ਤੁਸੀਂ ਪੰਜਾਬੀ ਪਹਿਰਾਵਾ ਪਹਿਨਣ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨ | ਵਿਦਵਾਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਦੁਨੀਆਂ ਦੀਆਂ ਸਾਰੀਆਂ ਭਾਸ਼ਾਵਾਂ ਜਾਣਦਾ ਹੈ ਅਤੇ ਆਪਣੀ ਮਾਂ-ਬੋਲੀ ਅਤੇ ਸੱਭਿਆਚਾਰ ਦੀ ਭਾਸ਼ਾ ਨਹੀਂ ਜਾਣਦਾ, ਉਹ ਗ਼ੁਲਾਮ ਹੈ | ਸਾਨੂੰ ਆਪਣੀ ਮਾਂ-ਬੋਲੀ ਉੱਪਰ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਅੱਜ ਤੋਂ ਬਾਅਦ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਜਾਣਿਆ ਜਾਵੇਗਾ |