28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪ੍ਰਸ਼ਾਸਨ ਨੇ ਪਿੰਡ ਝੱਲ ਅਤੇ ਬਨਭੌਰਾ ਕਿਸਾਨਾਂ ਨਾਲ ਕੀਤੀਆਂ ਨੁੱਕੜ ਮੀਟਿੰਗਾਂ

ਅਜੀਤ ਡੈਸਕ 22-09-2025
ਅਮਰਗੜ੍ਹ, 21 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਹਲਕਾ ਅਮਰਗੜ੍ਹ ਦੇ ਪਿੰਡ ਬਨਭੌਰਾ ਅਤੇ ਝੱਲ 'ਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ਝੱਲ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਗੁਰਬਾਣੀ ਦਾ ਫੁਰਮਾਨ 'ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ' ਇਹ ਸੰਦੇਸ਼ ਸਾਰੀ ਦੁਨੀਆ ਦੇ ਵਾਤਾਵਰਣੀ ਸੰਕਟ ਦਾ ਹੱਲ ਹੈ ਅਤੇ ਇਸ ਉੱਤੇ ਅਮਲ ਕੀਤੇ ਬਿਨਾਂ ਮਨੁੱਖਤਾ ਦੀ ਟਿਕਾਊ ਵਿਕਾਸ ਯਾਤਰਾ ਅਸੰਭਵ ਹੈ | ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਧਰਤੀ ਮਾਂ ਦੀ ਸਿਹਤ ਸੰਭਾਲਣਾ, ਸਾਫ਼ ਹਵਾ, ਪਾਣੀ ਅਤੇ ਉਪਜਾਊ ਜ਼ਮੀਨ ਆਉਣ ਵਾਲੀਆਂ ਪੀੜੀਆਂ ਲਈ ਛੱਡਣਾ ਸਾਡਾ ਨੈਤਿਕ ਅਤੇ ਸਮਾਜਿਕ ਫ਼ਰਜ਼ ਹੈ | ਮੁੱਖ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਹੋਰ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਸੁਵਿਧਾਵਾਂ ਅਤੇ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਵੱਖ ਵੱਖ ਵਿਭਾਗਾਂ ਅਧਿਕਾਰੀਆਂ ਤੋਂ ਇਲਾਵਾ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਸੁਖਵਿੰਦਰ ਸਿੰਘ ਸ਼ਾਹੀ ਸਰਪੰਚ ਝੱਲ, ਜਗਜੀਤ ਸਿੰਘ ਦੀਸ਼ਾ ਪ੍ਰਧਾਨ ਸਹਿਕਾਰੀ ਸਭਾ ਅਮਰਗੜ੍ਹ, ਮਨਦੀਪ ਕੌਰ ਸਰਪੰਚ ਬਨਭੌਰਾ, ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਸੁਪਰੀਮ ਕੋਰਟ ਦਾ ਸਿੱਖ ਅਨੰਦ ਮੈਰਿਜ ਐਕਟ 'ਤੇ ਇਤਿਹਾਸਿਕ ਫ਼ੈਸਲਾ ਸਵਾਗਤ ਯੋਗ-ਹੀਰਾ ਸਿੰਘ <br/> ਅਗਲੀ ਖ਼ਬਰ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਨੰਬਰਦਾਰਾਂ ਨਾਲ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।